Last UPDATE: August 22, 2014 at 2:52 am

ਅਕਾਲ ਤਖ਼ਤ ਵੱਲੋਂ ਗਿਆਨੀ ਇਕਬਾਲ ਸਿੰਘ ਦੀ ਕਾਰਵਾਈ ਦਾ ਨੋਟਿਸ

akaltakht2ਅੰਮ੍ਰਿਤਸਰ, 21 ਅਗਸਤ : ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨਾਲ ਮੰਚ ਸਾਂਝਾ ਕਰਨ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਇੱਕ ਵਾਰ ਮੁੜ ਆਰ.ਐਸ.ਐਸ. ਮੁਖੀ ਦੇ ਸਿੱਖ ਧਰਮ ਸਬੰਧੀ ਬਿਆਨਾਂ ਦੀ ਕਰੜੀ ਨਿੰਦਾ ਕੀਤੀ ਹੈ।

ਗਿਆਨੀ ਇਕਬਾਲ ਸਿੰਘ ਬਾਰੇ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੂੰ ਆਖਿਆ ਕਿ ਇਹ ਮਾਮਲਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਰੱਖਿਆ ਜਾਵੇਗਾ ਅਤੇ ਇਸ ਬਾਰੇ ਵਿਚਾਰ ਕਰਨ ਮਗਰੋਂ ਅਗਲਾ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੋਹਨ ਭਾਗਵਤ ਵੱਲੋਂ ਸਿੱਖ ਧਰਮ ਬਾਰੇ ਬੇਲੋੜੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿੱਖ ਧਰਮ ਇੱਕ ਵੱਖਰਾ ਧਰਮ ਹੈ ਅਤੇ ਇਸ ਦੇ ਰਸਮ-ਰਿਵਾਜ ਦੂਜੇ ਧਰਮਾਂ ਨਾਲੋਂ ਵੱਖਰੇ ਹਨ। ਉਨ੍ਹਾਂ ਆਖਿਆ ਕਿ ਆਰ.ਐਸ.ਐਸ. ਆਗੂ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਹੈ, ਇਸੇ ਕਾਰਨ ਹੀ ਉਹ ਬੇਲੋੜੀ ਬਿਆਨਬਾਜ਼ੀ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਸਿੱਖ ਧਰਮ ਬਾਰੇ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸਿੱਖ ਧਰਮ ਨੂੰ ਹਿੰਦੂ ਧਰਮ ਵਿੱਚ ਮਿਲਾਉਣ ਦਾ ਯਤਨ ਕਰ ਰਹੇ ਹਨ, ਜੋ ਕਿ ਕਦੇ ਸਫ਼ਲ ਨਹੀਂ ਹੋ ਸਕਦਾ। ਇਸ ਤੋਂ ਪਹਿਲਾਂ ਕਈ ਮੁਗਲ ਰਾਜਿਆਂ ਵੱਲੋਂ ਵੀ ਸਿੱਖ ਕੌਮ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਗਿਆ ਪਰ ਉਹ ਸਫਲ ਨਹੀਂ ਹੋਏ। ਉਨ੍ਹਾਂ ਸ੍ਰੀ ਭਾਗਵਤ ਨੂੰ ਸੁਝਾਅ ਦਿੱਤਾ ਕਿ ਉਹ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ ਕਿਉਂਕਿ ਇਸ ਦੇ ਸਿੱਟੇ ਦੇਸ਼ ਹਿੱਤ ਵਿੱਚ ਨਹੀਂ ਹੋਣਗੇ।

Widgetized Section

Go to Admin » appearance » Widgets » and move a widget into Advertise Widget Zone