ਈਬੋਲਾ ਬਿਮਾਰੀ ਦੇ ਬਚਾਅ ਤੋਂ ਜਾਣੂ ਕਰਵਾਇਆ

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਅਗਸਤ
ਸ਼ਹਿਰ ਦੇ ਮੁਰਲੀਧਰ ਡੀ.ਏ.ਵੀ. ਪਬਲਿਕ ਸਕੂਲ ਵਿੱਚ ਅੱਜ ਵਿਦਿਆਰਥੀਆਂ ਨੂੰ ਈਬੋਲਾ ਬਿਮਾਰੀ ਦੇ ਖਤਰਿਆਂ ਪ੍ਰਤੀ ਜਾਗ੍ਰਿਤ ਕਰਨ ਅਤੇ ਇਸ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਡਾ. ਆਰ.ਆਰ. ਸੂਰੀ ਨੇ ਦੱਸਿਆ ਕਿ ਪੀ.ਜੀ.ਆਈ. ਚੰਡੀਗੜ੍ਹ ਦੇ ਪੀਡਸ ਸੈਂਟਰ ਵਿੱਚ ਆਈਏਸੀਐਮਆਰ ਦੇ ਤਹਿਤ ਸੀਨੀਅਰ ਖੋਜ ਅਧਿਕਾਰੀ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਡਾ. ਨਿਸ਼ਾਂਤ ਜੈਸਵਾਲ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਦੇ ਫੁੱਟਣ ਦੇ ਸਥਾਨ ਅਤੇ ਕਾਰਨਾਂ ਦੀ ਜਾਣਕਾਰੀ ਦਿੰਦਿਆਂ ਇਸ ਦੇ ਲੱਛਣਾਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਪੇਟ ਵਿੱਚ ਦਰਦ, ਬੁਖਾਰ, ਥਕਾਵਟ ਅਤੇ ਸਰੀਰ ‘ਤੇ ਦਾਣੇ ਨਿਕਲਣ ਦੀ ਸਥਿਤੀ ਵਿੱਚ ਡਾਕਟਰ ਪਾਸੋਂ ਸਲਾਹ ਲੈਣੀ ਬਹੁਤ ਜ਼ਰੂਰੀ ਹੈ।
ਡਾ. ਨਿਸ਼ਾਂਤ ਨੇ ਦੱਸਿਆ ਕਿ ਇਹ ਰੋਗ ਬਾਡੀ ਫਲਿਊਡ ਦੇ ਸੰਪਰਕ ਨਾਲ ਫੈਲਦਾ ਹੈ।
ਕਈ ਵੇਰ ਇਸ ਰੋਗ ਵਿੱਚ ਅੰਦਰੂਨੀ ਅਤੇ ਬਾਹਰੀ ਤੌਰ ‘ਤੇ ਖੂਨ ਵਹਿਣਾ ਸ਼ੁਰੂ ਹੋ ਜਾਂਦਾ ਹੈ ਜੋ ਜਾਨਲੇਵਾ ਸਿੱਧ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੱਥਾਂ ਨੂੰ ਸਾਫ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਤੁਲਸੀ ਦੀ ਵਰਤੋਂ ਵੀ ਇਸ ਰੋਗ ਤੋਂ ਬਚਾਅ ਕਰਨ ਵਿੱਚ ਸਹਾਇਤਾ ਪ੍ਰਦਾਨ   ਕਰਦੀ ਹੈ।

Widgetized Section

Go to Admin » appearance » Widgets » and move a widget into Advertise Widget Zone