ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਪ੍ਰਧਾਨ ਮਾਹਲ ਵੱਲੋਂ ਤਰੰਗਾ ਝੰਡਾ ਲਹਿਰਾਇਆ ਗਿਆ ,ਗਾਇਕ ਰਾਖੀ ਹੁੰਦਲ ਨੇ ਆਪਣੇ ਗੀਤਾ ਨਾਲ ਬੰਨਿਆਂ ਰੰਗ ।

ਗੁਰਦਾਸਪੁਰ ,ਕਾਦੀਆਂ 26 ਜਨਵਰੀ(ਦਵਿੰਦਰ ਸਿੰਘ ਕਾਹਲੋਂ) ਦੇਸ਼ ਦਾ 70 ਵਾ ਗਣਤੰਤਰ ਦਿਵਸ ਨਗਰ ਕੌਂਸਲ ਕਾਦੀਆਂ ਦੇ ਮੈਦਾਨ ਅੰਦਰ ਧੂਮਧਾਮ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਤਿਰੰਗਾ ਝੰਡਾ ਲਹਿਰਾਉਣ ਤੋ ਪਹਿਲਾਂ ਪ੍ਰਧਾਨ ਜਰਨੈਲ ਸਿੰਘ ਮਾਹਲ ਤੇ ਕੋਸਲਰਾ ਵੱਲੋਂ ਰਾਸਟਰਪਿਤਾ ਮਹਾਤਮਾ ਗਾਧੀ ਤੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ । ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ । ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾ ਨੇ ਤਿਰੰਗੇ ਝੰਡੇ ਨੂੰ ਸਲਾਮੀ ਭੇਟ ਕੀਤੀ ਅਤੇ ਸਕੂਲੀ ਬੱਚਿਆ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ । ਇਸ ਮੌਕੇ ਸਕੂਲੀ ਬੱਚਿਆ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ ਅਤੇ ਪ੍ਰਸਿੱਧ ਗਾਇਕ ਰਾਖੀ ਹੁੰਦਲ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਜਰਨੈਲ ਸਿੰਘ ਮਾਹਲ ਪ੍ਰਧਾਨ ਨਗਰ ਕੌਂਸਲ ਕਾਦੀਆਂ ਤੋ ਇਲਾਵਾ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ , ਮੀਤ ਪ੍ਰਧਾਨ ਅਸ਼ੋਕ ਕੁਮਾਰ, ਰਾਜੇਸ਼ ਕੁਮਾਰ ਨੇ 70 ਵੇ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਦੇਸ ਵਿਚ ਅਮਨ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ । ਇਸ ਮੌਕੇ ਉਹਨਾ ਨਾਲ ਤਰਲੋਚਨ ਸਿੰਘ, ਹਰਪ੍ਰੀਤ ਸਿੰਘ ਕੁਹਾੜ, ਸਰਬਜੀਤ ਸਿੰਘ ਮਾਹਲ, ਪ੍ਰਿੰਸੀਪਲ ਅੰਗਰੇਜ਼ ਸਿੰਘ , ਪ੍ਰਿੰਸੀਪਲ ਲਛਮਣ ਸਿੰਘ, ਬਾਬਾ ਦਲੇਰ ਸਿੰਘ,ਸਾਗਰ ਮਾਹਲ , ਗੁਰਦਿਲਬਾਗ ਸਿੰਘ ਮਾਹਲ , ਮਲਕੀਤ ਸਿੰਘ ਸਰਪੰਚ ਨਾਥਪੁਰ, ਪ੍ਰੇਮ ਸਿੰਘ ਘੁੰਮਣ ਸਮੇਤ ਇਲਾਕੇ ਦੀਆ ਸ਼ਖ਼ਸੀਅਤਾਂ ਹਾਜ਼ਰ ਸਨ ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone