ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ….ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ ।

IMG-20170929-WA0003IMG-20170929-WA0004ਗੁਰਦਾਸਪੁਰ , ਕਾਦੀਆਂ 29 ਸਤੰਬਰ(ਦਵਿੰਦਰ ਸਿੰਘ ਕਾਹਲੋਂ) ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆ ਹਦਾਇਤਾਂ ਤੇ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਸ੍ਰੀ ਸਵਰੂਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਕਾਦੀਆਂ ਦੇ ਖੇਤੀਬਾੜੀ ਅਫ਼ਸਰ ਕੰਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਰੋਕਣ ਲਈ ਬਲਾਕ ਕਾਦੀਆਂ ਤੋ ਪ੍ਰਚਾਰ ਵੈਨ ਰਵਾਨਾ ਕੀਤੀ ਗਈ । ਇਸ ਮੌਕੇ ਬੋਲਦਿਆਂ ਸ੍ਰ. ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਇਹ ਪ੍ਰਚਾਰ ਵੈਨ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਏਗੀ ਅਤੇ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 2500 ਤੋ ਲੈ ਕੇ 15000/- ਰੁ, ਤੱਕ ਜੁਰਮਾਨਾ ਤੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਹ ਨਾ ਨਾਲ ਬਲਾਕ ਕਾਦੀਆਂ ਦੇ ਖੇਤੀਬਾੜੀ ਵਿਸਥਾਰ ਅਫ਼ਸਰ ਸਤਨਾਮ ਸਿੰਘ ਬਾਜਵਾ, ਸਬ ਇੰਸਪੈਕਟਰ ਕੁਲਦੀਪ ਸਿੰਘ , ਸਬ ਇੰਸਪੈਕਟਰ ਹਰਪ੍ਰੀਤ ਸਿੰਘ, ਪਰਮਜੀਤ ਕੌਰ, ਵਿਸ਼ਾਲ ਸ਼ਰਮਾ, ਜੁਝਾਰ ਸਿੰਘ ਆਦਿ ਹਾਜ਼ਰ ਸਨ ।

ਫੋਟੋ ;- ਪ੍ਰਚਾਰ ਵੈਨ ਨਾਲ ਖੇਤੀਬਾੜੀ ਦਫਤਰ ਕਾਦੀਆ ਦੇ ਅਧਿਕਾਰੀ ।

Leave a Reply

Your email address will not be published. Required fields are marked *

Recent Comments

    Categories