Last UPDATE: November 7, 2017 at 9:09 pm

ਦਿੱਲੀ ਕਮੇਟੀ ਵੱਲੋਂ ਸਿੱਖ ਮਾਮਲਿਆਂ ਪ੍ਰਤੀ ਅਦਾਲਤਾਂ ‘ਚ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਐਡਵੋਕੇਟ ਸਿਆਲਕਾ ਸਨਮਾਨਿਤ

ਅੰਮ੍ਰਿਤਸਰ  ( ਪ੍ਰੋ: ਸਰਚਾਂਦ ਸਿੰਘ07 sialka asr2) ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਪੁਰਬ ਸੰਬੰਧੀ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਮਾਮਲਿਆਂ ਨੂੰ ਲੈ ਕੇ ਅਦਾਲਤਾਂ ਵਿੱਚ ਨਿਸ਼ਕਾਮ ਸੇਵਾ ਨਿਭਾਉਂਦਿਆਂ ਕਈ ਕੇਸ ਜਿੱਤਣ ਵਾਲੇ ਸਿੱਖ ਐਡਵੋਕੇਟ ਅਤੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਇੱਕ ਮੋਮੈਂਟੋ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿਲੀ ਦੇ ਗੁਰਦਵਾਰਾ ਰਕਾਬ ਗੰਜ ਦੇ ਲਖੀ ਸ਼ਾਹ ਵਣਜਾਰਾ ਹਾਲ ਵਿਖੇ ਹਾਜ਼ਰ ਹਜ਼ਾਰਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਪੰਥ ਪ੍ਰਤੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘਟ ਹੈ। ਉਹਨਾਂ ਦੱਸਿਆ ਕਿ ਐਡਵੋਕੇਟ ਸਿਆਲਕਾ ਨੇ ਉਪਰੇਸ਼ਨ ਬਲੈਕ ਥੈਡਰ ਦੌਰਾਨ ਗ੍ਰਿਫ਼ਤਾਰ ਹੋਏ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਾਇਆ, ਸੰਤ ਬਾਬਾ ਚਰਨ ਸਿੰਘ ਕਾਰ ਸੇਵਾ ਸਮੇਤ ਉਹਨਾਂ ਦੇ 7 ਸਾਥੀਆਂ ਨੂੰ ਪੁਲੀਸ ਵੱਲੋਂ ਲਾਪਤਾ ਕਰ ਕੇ ਸ਼ਹੀਦ ਕਰਨ ਦੇ ਦੋਸ਼ੀਆਂ ਨੂੰ ਸਜਾ ਦਿਵਾਈ, ਬਦਨਾਮ ਨਿਹੰਗ ਅਜੀਤ ਸਿੰਘ ਪੂਲ਼ਾ ਕੇਸ ਅਤੇ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ਹਮਲੇ ਸਮੇਂ ਜੋਧਪੁਰ ਜੇਲ੍ਹ ‘ਚ ਨਜ਼ਰਬੰਦ ਕੀਤੇ ਗਏ  ਸਿੱਖ ਨੌਜਵਾਨਾਂ ਲੰਮੇ ਸੰਘਰਸ਼ ਨਾਲ ਨਾ ਕੇਵਲ ਉਹਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਕੇਸ ਜਿੱਤਿਆ ਸਗੋਂ ਉਕਤ ਕੇਸ ਨਾਲ ਇਹ ਵੀ ਸਾਬਤ ਹੋਇਆ ਕਿ ’84 ਦੌਰਾਨ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ‘ਤੇ ਕੀਤਾ ਗਿਆ ਫੌਜੀ ਹਮਲਾ ਬੇਲੋੜਾ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲਾ ਸੀ। ਜਿਸ ਨੇ ਹਜ਼ਾਰਾਂ ਸ਼ਰਧਾਲੂ ਸਿੱਖਾਂ ਨੂੰ ਸ਼ਹੀਦ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਪਾਵਨ ਸਰੂਪਾਂ ਦੀ ਪਿੰਡ ਰਾਮਦਿਵਾਲੀ ਮੁਸਲਮਾਨਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋਸ਼ੀਆਂ ਨੂੰ 20 ਸਾਲ ਦੀ ਮਿਸਾਲੀ ਸਜਾ ਦਿਵਾਉਣ ‘ਚ ਕਾਮਯਾਬ ਰਹੇ। ਇਸ ਮੌਕੇ ਹਜ਼ਾਰਾਂ ਸੰਗਤਾਂ ਵਲ਼ੋਂ ਗੁਰਪੁਰਬ ਮੌਕੇ ਗੁਰੂਘਰ ਹਾਜ਼ਰੀ ਲਾ ਕੇ ਆਪਣੀ ਸ਼ਰਧਾ ਭੇਟ ਕੀਤੀ ਗਈ। ਇਸ ਮੌਕੇ ਦਿਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ,ਬਾਬਾ ਬਚਨ ਸਿੰਘ, ਡਾ: ਹਰਮੀਤ ਸਿੰਘ ਕਾਲਕਾ, ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone