Last UPDATE: September 30, 2014 at 4:56 am

ਨਵਾਂ ਜ਼ਮਾਨਾ ਦੇ ਪੱਤਰਕਾਰ ਬਲਜੀਤ ਸਿੰਘ ਦੇ ਦੇਹਾਂਤ ‘ਤੇ ਮੁੱਖ ਮੰਤਰੀ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 29 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ‘ਨਵਾ ਜ਼ਮਾਨਾ’ ਅਖਬਾਰ ਦੇ ਚੰਡੀਗੜ੍ਹ ਤੋਂ ਪੱਤਰਕਾਰ ਸ੍ਰੀ ਬਲਜੀਤ ਸਿੰਘ (52) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਬਲਜੀਤ ਸਿੰਘ ਦਾ ਅੱਜ ਖਰੜ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।
ਮੁੱਖ ਮੰਤਰੀ ਸ. ਬਾਦਲ ਨੇ ਸ੍ਰੀ ਬਲਜੀਤ ਸਿੰਘ ਵੱਲੋਂ ਪੱਤਰਕਾਰੀ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਨਿਡਰ ਅਤੇ ਅਗਾਂਹਵਧੂ ਪੱਤਰਕਾਰ ਸਨ ਜਿਨ੍ਹਾਂ ਨੇ ਸਾਰੀ ਉਮਰ ਇਮਾਨਦਾਰੀ ਅਤੇ ਸਮਾਜ ਦੀ ਸੇਵਾ ਲਈ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਦੇ ਤੁਰ ਜਾਣ ਨਾਲ ਪੱਤਰਕਾਰੀ ਖੇਤਰ ਵਿੱਚ ਇਕ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਾ ਕਰਨਾ ਬਹੁਤ ਮੁਸ਼ਕਲ ਹੈ।
ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਨਾਲ ਖੜ੍ਹਨ ਦੀ ਗੱਲ ਕਰਦਿਆਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਬਲਜੀਤ ਸਿੰਘ ਦੇ ਤੁਰ ਜਾਣ ਨਾਲ ਪੱਤਰਕਾਰੀ ਖੇਤਰ ਨੂੰ ਵੱਡਾ ਘਾਟਾ ਪਿਆ ਹੈ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone