Last UPDATE: September 30, 2014 at 5:12 am

ਪੁਲਿਸ ਪਾਰਟੀ ਦੀ ਅਗਵਾਈ ਕਰਨ ਵਾਲੇ ਐੱਸ. ਐੱਚ. ਓ. ਨੂੰ ਵੀ ਕਥਿਤ ਦੋਸ਼ੀਆਂ ਦੀ ਸੂਚੀ ‘ਚ ਪਾਉਣ ਦੇ ਆਦੇਸ਼

ਆਹਲੂਵਾਲੀਆ ਕਾਲੋਨੀ ਵਾਲੇ ਪੁਲਿਸ ਮੁਕਾਬਲੇ ਦੀ ਨਿਰਪੱਖ ਜਾਂਚ ਹੋਵੇਗੀ-ਵੇਰਕਾ

ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੇਸ ਬਣਾ ਕੇ ਭੇਜਣ ਨੂੰ ਕਿਹਾ
ਇੱਕ ਹੋਰ ਮਾਮਲੇ ਦੀ ਜਾਂਚ ਪੁਲਿਸ ਕਮਿਸ਼ਨਰ ਨੂੰ ਸੌਂਪੀ
ਲੁਧਿਆਣਾ, 29 ਸਤੰਬਰunnamed_1411996047-ਅਨੁਸੂਚਿਤ ਜਾਤੀਆਂ ਦੀ ਭਲਾਈ ਬਾਰੇ ਰਾਸ਼ਟਰੀ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਰਾਜ ਕੁਮਾਰ ਵੇਰਕਾ ਨੇ ਭਰੋਸਾ ਦਿਵਾਇਆ ਹੈ ਕਿ ਬੀਤੇ ਦਿਨੀਂ ਜਮਾਲਪੁਰ ਸਥਿਤ ਆਹਲੂਵਾਲੀਆ ਕਾਲੋਨੀ ਵਿੱਚ ਵਾਪਰੇ ਪੁਲਿਸ ਮੁਕਾਬਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਇਸ ਮੁਕਾਬਲੇ ਦੀ ਅਸਲੀਅਤ ਬਾਰੇ ਸਾਰੇ ਤੱਥ ਲੋਕਾਂ ਸਾਹਮਣੇ ਲਿਆ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ�ਾਂ ਪੁਲਿਸ ਨੂੰ ਆਦੇਸ਼ ਦਿੱਤੇ ਕਿ ਇਸ ਕਾਰਵਾਈ ਲਈ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਐੱਸ. ਐੱਸ. ਓ. ਨੂੰ ਤੁਰੰਤ ਸਸਪੈਂਡ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਥਿਤ ਦੋਸ਼ੀਆਂ ਵਾਲੀ ਸੂਚੀ ‘ਚ ਉਸਦਾ ਨਾਮ ਦਰਜ ਕੀਤਾ ਜਾਵੇ।
ਅੱਜ ਸਥਾਨਕ ਸਰਕਟ ਹਾਊਸ ਵਿਖੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਮੋਦ ਬਾਨ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਸੁਪਰੀਤ ਸਿੰਘ ਗੁਲਾਟੀ, ਖੰਨਾ ਦੇ ਪੁਲਿਸ ਮੁਖੀ ਸ੍ਰੀ ਹਰਸ਼ ਕੁਮਾਰ ਬਾਂਸਲ ਅਤੇ ਇਸ ਮੁਕਾਬਲੇ ਵਿੱਚ ਮਾਰੇ ਗਏ ਦੋਵੇਂ ਭਰਾਵਾਂ ਦੇ ਮਾਪਿਆਂ ਤੋਂ ਸਾਰੇ ਮਾਮਲੇ ਦੀ ਪੁੱਛ ਪੜਤਾਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵੇਰਕਾ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਕਾਫੀ ਪੇਚੀਦਾ ਲੱਗਦਾ ਹੈ ਅਤੇ ਇਸ ਦੁਖ਼ਾਤ ਪਿੱਛੇ ਪੁਲਿਸ ਤੋਂ ਇਲਾਵਾ ਕਿਸੇ ਹੋਰ ਬਾਹਰੀ ਤਾਕਤ ਦਾ ਵੀ ਹੱਥ ਪ੍ਰਤੀਤ ਹੁੰਦਾ ਹੈ। ਉਨ�ਾਂ ਕਿਹਾ ਕਿ ਉਨ�ਾਂ ਨੇ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੁਲਿਸ ਪਾਰਟੀ ਦੀ ਅਗਵਾਈ ਕਰਨ ਵਾਲੇ ਐੱਸ. ਐੱਚ. ਓ. ਨੂੰ ਮੁਅੱਤਲ ਕਰਕੇ ਉਸ ਨੂੰ ਕਥਿਤ ਦੋਸ਼ੀਆਂ ਦੀ ਸੂਚੀ ਵਿੱਚ ਪਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਧਾਰਾ 338 ਤਹਿਤ 1989 ਸੈਕਸ਼ਨ ਵੀ ਲਗਾਈ ਜਾਵੇ ਤਾਂ ਜੋ ਇਸ ਮਾਮਲੇ ਦੀ ਜਾਂਚ ਕਮਿਸ਼ਨ ਆਪਣੇ ਪੱਧਰ ‘ਤੇ ਵੀ ਕਰ ਸਕੇ।
ਇਸਦੇ ਨਾਲ ਹੀ ਉਨ�ਾਂ ਵਧੀਕ ਡਿਪਟੀ ਕਮਿਸ਼ਨਰ ਸ੍ਰ. ਸੁਪਰੀਤ ਸਿੰਘ ਗੁਲਾਟੀ ਨੂੰ ਆਦੇਸ਼ ਦਿੱਤੇ ਕਿ ਉਹ ਮਾਰੇ ਗਏ ਦੋਵੇਂ ਲੜਕਿਆਂ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਕੇਸ ਬਣਾ ਕੇ ਸਰਕਾਰ ਨੂੰ ਭੇਜਣ, ਤਾਂ ਜੋ ਪੀੜਤ ਪਰਿਵਾਰ ਨੂੰ 5-5 ਲੱਖ (ਹਰੇਕ) ਦਿਵਾਏ ਜਾ ਸਕਣ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਸ੍ਰੀ ਵੇਰਕਾ ਨੂੰ ਦੱਸਿਆ ਕਿ ਇਸ ਮਾਮਲੇ ਸੰਬੰਧੀ ਪੁਲਿਸ ‘ਤੇ ਕੋਈ ਬਾਹਰੀ ਦਬਾਅ ਨਹੀਂ ਹੈ ਅਤੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਬਾਨ ਅਤੇ ਸ੍ਰੀ ਬਾਂਸਲ ਨੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਦੱਸਿਆ ਕਿ ਇਸ ਸੰਬੰਧੀ ਦੋ ਗਾਰਡਾਂ ਅਤੇ ਇੱਕ ਹੈੱਡ ਕਾਂਸਟੇਬਲ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ�ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ�ਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਦੀ ਸੁਣਵਾਈ ਕਰਦਿਆਂ ਸ੍ਰੀ ਵੇਰਕਾ ਨੇ ਇਸ ਦੀ ਜਾਂਚ ਪੁਲਿਸ ਕਮਿਸ਼ਨਰ ਸ੍ਰੀ ਪ੍ਰਮੋਦ ਬਾਨ ਨੂੰ ਨਿੱਜੀ ਤੌਰ ‘ਤੇ ਕਰਨ ਦੇ ਆਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਹੈਬੋਵਾਲ ਨਿਵਾਸੀ ਪੀੜਤ ਧਿਰ ਬਲਵਿੰਦਰ ਕੌਰ ਨੇ ਇੱਕ ਆਈ. ਪੀ. ਐੱਸ. ਅਫ਼ਸਰ ‘ਤੇ ਦੋਸ਼ ਲਗਾਇਆ ਕਿ ਉਸਦੀ ਕਥਿਤ ਮਿਲੀਭੁਗਤ ਨਾਲ ਉਸ ਦੇ ਪਰਿਵਾਰਕ ਮੈਂਬਰ ‘ਤੇ ਪੁਲਿਸ ਨੇ ਝੂਠਾ 307 ਦਾ ਮਾਮਲਾ ਦਰਜ ਕੀਤਾ ਹੈ, ਜਿਸ ਤੋਂ ਸਦਮੇ ਵਿੱਚ ਆ ਕੇ ਉਸਦੇ ਪੁੱਤਰ ਅਰੁਨ ਕੁਮਾਰ ਦੀ ਬੀਤੇ ਦਿਨੀਂ ਮੌਤ ਹੋ ਗਈ ਹੈ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone