ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤਾ ਧੋਖਾ …..ਝੂਠ ਬੋਲ ਕੇ ਕੀਤੀ ਸੱਤਾ ਹਾਸਿਲ ;- ਸੁਖਬੀਰ ਸਿੰਘ ਬਾਦਲ

DSC_0021DSC_0055 DSC_0051 DSC_0052 DSC_0054ਗੁਰਦਾਸਪੁਰ, ਕਾਦੀਆਂ 5ਅਕਤੂਬਰ (ਦਵਿੰਦਰ ਸਿੰਘ ਕਾਹਲੋਂ) ਅੱਜ ਕਾਦੀਆਂ ਵਿਖੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿਚ ਇੱਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਦੀਆ ਸਾਰੀਆਂ ਸਹੂਲਤਾਂ ਬੰਦ ਕਰ ਕੇ ਪੰਜਾਬ ਦੀ ਜਨਤਾ ਨਾਲ ਵੱਡਾ ਧੋਖਾ ਕੀਤਾ ਹੈ । ਉਹ ਨਾ ਹੋਰ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਨਹੀਂ ਕੀਤਾ ਗਿਆ ਤੇ ਨਾ ਹੀ ਬੇਰੁਜ਼ਗਾਰ ਨੌਜਵਾਨਾ ਨੂੰ ਨੌਕਰੀ ਦਿੱਤੀ ਗਈ ਹੈ । ਉਹਨਾ ਕਿਹਾ ਕਿ ਪੰਜਾਬ ਅੰਦਰ ਪਿਛਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਪੂਰੀ ਤਰਾ ਫਲ਼ੇ ਹੋਈ ਹੈ ਤੇ ਹੁਣ ਗੁਰਦਾਸਪੁਰ ਜ਼ਿਮਨੀ ਚੋਣਾ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸਵਰਨ ਸਿੰਘ ਸਲਾਰੀਆ ਭਾਰੀ ਬਹੁਮਤ ਨਾਲ ਜਿੱਤਣਗੇ ਤੇ ਕਾਂਗਰਸ ਦੇ ਝੂਠ ਦਾ ਪਰਦਾਫਾਸ਼ ਹੋਵੇਗਾ ।ਇਹ ਚੋਣ ਰੈਲੀ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾ ਦੀ ਅਗਵਾਈ ਹੇਠ ਸੰਧੂ ਡਰੀਮ ਲੈਂਡ ਪੈਲਸ ਵਿਖੇ ਆਯੋਜਿਤ ਕੀਤੀ ਗਈ ।ਇਸ ਦੌਰਾਨ ਵੱਖ ਵੱਖ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦਾ ਵਿਕਾਸ ਕੇਵਲ ਅਕਾਲੀ ਭਾਜਪਾ ਗੱਠਜੋੜ ਸਮੇਂ ਹੀ ਹੋਇਆ ਹੈ ।ਓਹਨਾ ਹਲਕਾ ਕਾਦੀਆਂ ਦੇ ਵੋਟਰਾਂ ਨੂੰ ਸਵਰਨ ਸਲਾਰੀਆ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ । ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਜਰਨਲ ਜੇ. ਜੇ ਸਿੰਘ , ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ , ਭਾਜਪਾ ਆਗੂ ਸੁਰੇਸ਼ ਭਾਟੀਆ, ਡਾ. ਬਲਦੇਵ ਰਾਜ ਚਾਵਲਾ , ਵਿਧਾਇਕ ਅਬੋਹਰ ਸੁਰੇਸ਼ ਨਾਰੰਗ, ਐਡਵੋਕੇਟ ਜਗਰੂਪ ਸਿੰਘ ਸੇਖਵਾ ਨੇ ਸੰਬੋਧਨ ਕੀਤਾ । ਇਸ ਮੌਕੇ ਚੋਣ ਰੈਲੀ ਵਿਚ ਅਮਰਿੰਦਰ ਸਿੰਘ ਲਿਬੜਾ, ਐੱਸ ਜੀ ਪੀ ਸੀ ਮੈਂਬਰ ਗੁਰਿੰਦਰਪਾਲ ਸਿੰਗ ਗੋਰਾ , ਕੌਂਸਲਰ ਸੈਬੀ ਭਾਟੀਆ , ਭਾਜਪਾ ਆਗੂ ਕਮਲ ਜੋਤੀ ,ਸੋਨਾ ਬਾਜਵਾ , ਮਲਕੀਤ ਸਿੰਘ ਸਰਪੰਚ, ਮੈਂਬਰ ਸ਼੍ਰੋਮਣੀ ਕਮੇਟੀ ਸਤਵਿੰਦਰ ਸਿੰਘ ਟੌਹੜਾ , ਕੈਪਟਨ ਚਰਨਜੀਤ ਸਿੰਘ ਤਰਖਾਣਾਂਵਾਲੀ, ਗਿੰਨੀ ਭਾਟੀਆ, ਜਸਬੀਰ ਸਿੰਘ ਰਿਆੜ, ਮਲਕੀਅਤ ਸਿੰਘ ਪੰਡੋਰੀ, ਹਰਦੀਪ ਸਿੰਘ, ਗੁਰਦੇਵ ਸਿੰਘ ਘੁੰਮਣ, ਜੋਗਿੰਦਰ ਸਿੰਘ ਨਾਥਪੁਰ, ਰਾਹੁਲ ਭਾਟੀਆ, ਅਸ਼ੋਕ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਅਕਾਲੀ -ਭਾਜਪਾ ਵਰਕਰ ਹਾਜ਼ਰ ਸਨ ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone