Last UPDATE: August 23, 2014 at 7:52 pm

ਲਾਲੜੂ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ : ਸ਼ਰਮਾ

ਪੱਤਰ ਪ੍ਰੇਰਕ
ਲਾਲੜੂ, 23 ਅਗਸਤ
ਡੇਰਾਬਸੀ ਹਲਕੇ ਵਿਚ ਪੈਂਦੇ ਕਸਬਾ ਲਾਲੜੂ ਜਿਸ ਨੂੰ ਕਿ ਪੰਜਾਬ ਦੇ ਗੇਟਵੇਅ ਵੱਜੋਂ ਵੀ ਜਾਣਿਆ ਜਾਂਦਾ ਹੈ ਦੀ ਨੁਹਾਰ ਬਦਲੀ ਜਾਵੇਗੀ। ਇਸ ਦੇ ਵਿਕਾਸ  ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ  ਗੱਲ ਦੀ ਜਾਣਕਾਰੀ ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਅਤੇ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਵਿਸ਼ੇਸ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਲਾਲੜੂ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇ ਨੇੜੇ ਨਗਰ ਪੰਚਾਇਤ ਦੀ ਹਦੂਦ ਅੰਦਰ ਪੈਂਦੇ ਪਿੰਡੇ ਚੌਂਦਹੇੜੀ ਅਤੇ ਸਟੀਲ ਸਟਰਿੱਪ ਫੈਕਟਰੀ ਨੇੜਿਓਂ ਲੰਘਦੀ ਸੜਕ ‘ਤੇ 1.50 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਪੁਲ ਦਾ ਕੰਮ ਦਸੰਬਰ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਚੌਂਦਹੇੜੀ, ਮੀਆਂਪੁਰ, ਆਗਾਪੁਰ,ਭਗਵਾਸੀ ਸਮੇਤ ਨੇੜਲੇ 25 ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਲੋਕਾਂ ਨੂੰ ਸੜਕ ਤੇ ਪੁਲ ਨਾ ਹੋਣ ਕਾਰਨ ਵਾਇਆ ਦੱਪਰ ਜਾਣਾ ਪੈਂਦਾ ਹੈ ਜਿਸ ਨਾਲ ਪੈਂਡਾ ਵੱਧ ਤੈਅ ਕਰਨਾ ਪੈਂਦਾ ਹੈ,ਪਰੰਤੂ ਇਸ ਪੁਲ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਤੇ ਪੈਂਡਾ ਵੀ ਘਟੇਗਾ।
ਉਨ੍ਹਾਂ ਨੇ ਹੋਰ ਦੱਸਿਆ ਕਿ ਨਗਰ ਪੰਚਾਇਤ ਲਾਲੜੂ ਦੀ ਹਦੂਦ ਅੰਦਰ ਪੈਂਦੇ ਸਾਰੇ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ। ਇਨ੍ਹਾਂ ਪਿੰਡਾਂ ਵਿੱਚ  ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਨਗਰ ਪੰਚਾਇਤ ਦੀ ਹਦੂਦ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ‘ਤੇ 2 ਕਰੋੜ 44 ਲੱਖ 93 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਹੋਰ ਕਿਹਾ ਕਿ ਨਗਰ ਪੰਚਾਇਤ ਲਾਲੜੂ ਅਧੀਨ ਹੋਣ ਵਾਲੇ ਵਿਕਾਸ ਕਾਰਜਾਂ ਲਈ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Widgetized Section

Go to Admin » appearance » Widgets » and move a widget into Advertise Widget Zone