Last UPDATE: September 30, 2014 at 5:06 am

‘ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਟੀਚਰਾਂ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਦੀ ਵਿਧਾਇਕ ਸਿੱਧੂ ਨੇ ਕੀਤੀ ਨਿਖੇਧੀ’

ਐਸ ਏ ਐਸ ਨਗਰ, 29 ਸਤੰਬਰ: ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਮੁਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਪੁਲੀਸ ਵੱਲੋਂ ਕੰਪਿਊਟਰ ਟੀਚਰਾਂ ਨਾਲ ਕੀਤੀ ਗਈ ਬਦਸਲੂਕੀ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਅਤੇ ਪੁਲੀਸ ਦੀ ਇਸ ਸ਼ਰਮਨਾਕ ਕਾਰਵਾਈ ਲਈ ਪੰਜਾਬ ਦੀ ਮੌਜੂਦਾ ਅਕਾਲੀ ਭਾਜਪਾ ਸਰਕਾਰ ਨੂੰ
ਜਿੰਮੇਵਾਰ ਠਹਿਰਾਇਆ ਹੈ| ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੀ ਸਿੱਧੂ ਨੇ ਕਿਹਾ ਕਿ ਪੁਲੀਸ ਨੇ ਸਾਰੇ ਕਾਇਦੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਮਹਿਲਾਂ ਕੰਪਿਊਟਰ ਟੀਚਰਾਂ ਨੂੰ ਜਬਰਦਸਤੀ ਗੱਡੀਆਂ ਵਿਚ ਬਿਠਾਇਆ| ਉਨ੍ਹਾਂ ਕਿਹਾ ਕਿ ਇਹ ਟੀਚਰ ਆਪਣੇ ਹੱਕਾਂ ਲਈ ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਸਨ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਕਬੂਲ ਕਰਨ ਦੀ ਥਾਂ ਅੰਗਰੇਜਾਂ ਦੇ ਰਾਜ ਵਾਂਗ ਲੋਕਤੰਤਰ ਦਾ ਕਤਲ ਕਰਕੇ ਇਨ੍ਹਾਂ ਟੀਚਰਾਂ ਨੂੰ ਪੁਲੀਸ ਕੋਲੋਂ ਜਬਰਦਸਤੀ ਚੁੱਕਵਾ ਦਿੱਤਾ| ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਅਤੇ ਖਾਸ ਕਰਕੇ ਮੁਲਾਜਮ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ| ਉਨ੍ਹਾਂ ਕਿਹਾ ਕਿ ਇੱਕ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਨ੍ਹਨੀ ਛਾਂ ਦੀਆਂ ਗੱਲਾਂ ਕਰਦੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਟੀਚਰਾਂ ਨਾਲ ਧੱਕੇਸ਼ਾਹੀ ਕਰਕੇ ਆਪਣਾ ਕਰੂਪ ਚਿਹਰਾਂ ਦਿਖਾਇਆ ਹੈ| ਉਨ੍ਹਾਂ ਮੰਗ ਕੀਤੀ ਕਿ ਜਿਹੜੀਆਂ ਮਹਿਲਾਵਾਂ ਟੀਚਰਾਂ ਨਾਲ ਪੁਲੀਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ ਉਸ ਲਈ ਪੰਜਾਬ ਦੇ ਮੁੱਖ ਮੰਤਰੀ ਬਿਨ੍ਹਾਂ ਸ਼ਰਤ ਇਨ੍ਹਾਂ ਮਹਿਲਾਂ ਕੰਪਿਊਟਰ ਟੀਚਰਾਂ ਕੋਲੋਂ ਮਾਫੀ ਮੰਗਣ ਅਤੇ ਇਨ੍ਹਾਂ ਕੰਪਿਊਟਰ ਟੀਚਰਾਂ ਦੀਆਂ ਮੰਗਾਂ ਬਿਨ੍ਹਾਂ ਦੇਰੀ ਪ੍ਰਵਾਨ ਕੀਤੀਆਂ ਜਾਣ|

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone