Last UPDATE: February 27, 2018 at 9:58 am

ਸਮੂਹ ਸਿੱਖ ਸੰਗਤਾਂ ਸੁਭ ਉਦਘਾਟਨ ਸਮਾਗਮ ਮੌਕੇ ਹੁੰਮ੍ਹ ਹੁਮਾ ਕੇ ਪਹੁੰਚਣ : ਬਾਬਾ ਹਰਨਾਮ ਸਿੰਘ ਖ਼ਾਲਸਾ ।

ਗੁਰਦੁਆਰਾ ਥੜ੍ਹਾ ਸਾਹਿਬ (ਪਾ: 9) ਦਾ ਉਦਘਾਟਨ ਅੱਜ । 

ਅੰਮ੍ਰਿਤਸਰ ( Prof. Sarchand Singh) ਸਚਖੰਡਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ‘ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9) ਦੀ ਨਵੀਂ ਇਮਾਰਤ ਦਾ ਕਲ ਮਿਤੀ 28 ਫਰਵਰੀ ਨੂੰ ਉਦਘਾਟਨ ਕਰਦਿਆਂ ਦਮਦਮੀ ਟਕਸਾਲ ਵੱਲੋਂ ਗੁਰਦਵਾਰਾ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਜਾਵੇਗਾ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਮਿਤੀ 28 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਗੁ: ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸਤਿਗੁਰਾਂ ਦੇ ਅਪਾਰ ਕਿਰਪਾ ਦੁਆਰਾ ਗੁਰਦਵਾਰਾ ਸਾਹਿਬ ਦੇ ਨਿਰਮਾਣ ਕਾਰਜ ਸੰਪੂਰਨ ਹੋਣ ‘ਤੇ ਸਤਿਗੁਰੂ ਦੇ ਸ਼ੁਕਰਾਨੇ ਵਜੋਂ ਭਾਰੀ ਧਾਰਮਿਕ ਦੀਵਾਨ ਸਜਾਇਆ ਜਾਵੇਗਾ।ਜਿਸ ਵਿੱਚ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿਲੀ ਕਮੇਟੀ ਪ੍ਰਧਾਨ ਸ: ਮਨਜੀਤ ਸਿੰਘ ਜੀ ਕੇ, ਤੋਂ ਇਲਾਵਾ ਗੁ: ਥੜ੍ਹਾ ਸਾਹਿਬ ਦੀ ਕਾਰਸੇਵਾ ਨਿਭਾਉਣ ਵਾਲੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਦਾਸੀ ਨਿਰਮਲੇ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਰਾੜਾ ਸਾਹਿਬ ਸੰਪਰਦਾ, ਨਾਨਕਸਰ ਸੰਪਰਦਾ, ਹਰਖੋਵਾਲ ਸੰਪਰਦਾ, ਸੰਤ ਮਹਾਂ ਪੁਰਸ਼, ਸਿੱਖ ਵਿਦਵਾਨ ਅਤੇ ਪੰਥ ਦੀਆਂ ਮਹਾਨ ਹਸਤੀਆਂ ਹਾਜ਼ਰੀਆਂ ਭਰਨੀਆਂ।ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਤਿਗੁਰਾਂ ਵੱਲੋਂ ਦਿਆਲਤਾ ਕਰਕੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਤੋਂ ਨਵ ਨਿਰਮਾਣ ਕਰਾਏ ਗਏ ਗੁਰਦਵਾਰਾ ਥੜ੍ਹਾ ਸਾਹਿਬ ( ਪਾ: 9) ਰੂਹਾਨੀਅਤ ਅਤੇ ਭਵਨ ਨਿਰਮਾਣ ਕਲਾ ਦਾ ਸੁਮੇਲ ਹੈ। ਜਿਸ ਦੀ ਕਾਰਸੇਵਾ ਦੇਸ਼ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਅਤੇ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਸੰਪੂਰਨ ਹੋਈ ਹੈ।ਇਹ ਸੇਵਾ ਸਿੱਖ ਪੰਥ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੁਆਰਾ 9 ਮਾਰਚ 2013 ਨੂੰ ਦਮਦਮੀ ਟਕਸਾਲ ਨੂੰ ਸੌਂਪੀ ਗਈ ਸੀ। ਉਹਨਾਂ ਸਮੂਹ ਸਿੱਖ ਸੰਗਤਾਂ ਅਤੇ ਗੁਰੂ ਨਾਨਕ ਨਾਮ ਲੇਵਾ ਮਾਈ ਭਾਈ ਨੂੰ ਸਮਾਗਮ ‘ਚ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਪੁਰਜ਼ੋਰ ਅਤੇ ਸਨਿਮਰ ਬੇਨਤੀ ਕੀਤੀ ਹੈ ।


ਫੋਟੋ: 27 ਦਮਦਮੀ ਟਕਸਾਲ 1
ਕੈਪਸ਼ਨ :  ਗੁ: ਥੜ੍ਹਾ ਸਾਹਿਬ ਦੇ ਉਦਘਾਟਨ ਸਮਾਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ। 

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone