Last UPDATE: February 6, 2015 at 2:58 pm

ਸਰਕਾਰੀ ਕੰਨਿਆ ਸਕੂਲ ਵਿਖੇ ਵਿਸ਼ਵ ਜਲਗਾਹ ਦਿਵਸ ਮਨਾਇਆ

ਭਦੌੜ 06 ਫਰਵਰੀ(ਵਿਕਰਾਂਤ ਬਾਂਸਲ) ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਈਕੋ ਕਲੱਬ ਅਧੀਨ ਵਿਸ਼ਵ ਜਲਗਾਹ ਦਿਵਸ ਮਨਾਇਆ ਗਿਆ। ਇਹ ਦਿਵਸ ਪਿ੍ਰੰਸੀਪਲ ਪ੍ਰਗਟ ਸਿੰਘ ਦੀ ਯੋਗ ਅਗਵਾਈ ਹੇਠ ਸ੍ਰੀਮਤੀ ਅਮਨਦੀਪ ਕੌਰ ਨੇ ਆਯੋਜਿਤ ਕੀਤਾ। ਇਸ ਦਿਨ ’ਤੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਸੰਸਾਰ ਦੀਆਂ ਜਲਗਾਹਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ ਅਤੇ ਇੰਨ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜਸਵਿੰਦਰ ਕੌਰ ਅੱਠਵੀਂ ਏ ਨੇ ਪਹਿਲਾ, ਨਗੀਤਾ ਛੇਵੀਂ ਏ ਨੇ ਦੂਜਾ ਅਤੇ ਰਮਨਦੀਪ ਕੌਰ ਅੱਠਵੀਂ ਏ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪਿੰ੍ਰਸੀਪਲ ਪ੍ਰਗਟ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸਨ।
ਫੋਟੋ ਵਿਕਰਾਂਤ ਬਾਂਸਲ, ਸਕੂਲ ’ਚ ਮਨਾਏ ਗਏ ਜਲਗਾਹ ਦਿਵਸ ਦਾ ਦਿ੍ਰਸ਼।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone