ਕਾਂਗਰਸ ਸਰਕਾਰ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਵਿਚ ਨਾਕਾਮ:ਸੁਖਬੀਰ ਬਾਦਲ  

ਚੰਡੀਗੜ•(ਅਨਸ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਮਾਸਟਰ ਹਰਕੀਰਤ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਗੁੰਡਾ ਅਨਸਰਾਂ ਨੂੰ ਨੱਥ ਪਾਉਣ ਵਿਚ ਨਾਕਾਮੀ ਕਾਰਣ ਪੰਜਾਬ ਅੰਦਰ ਬਦਲੇਖੋਰੀ ਤਹਿਤ ਕੀਤੀਆਂ ਜਾ ਰਹੀਆਂ ਹੱਤਿਆਵਾਂ ਬੇਰੋਕ ਜਾਰੀ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਸੰਗਰੂਰ ਵਿਚ ਪਿੰਡ ਬੁਰਜ ਵਿਖੇ ਹਰਕੀਰਤ ਸਿੰਘ ਦਾ ਦਿਨ-ਦਿਹਾੜੇ ਕਤਲ ਹੋ ਗਿਆ। ਉਹਨਾਂ ਕਿਹਾ ਕਿ ਇਹ ਕਤਲ ਐਸਜੀਪੀਸੀ ਮੈਂਬਰ ਦਿਆਲ ਸਿਘ ਕੋਲਿਆਂਵਾਲੀ ਦੇ ਸਪੁੱਤਰ ਪਰਮਿੰਦਰ ਉੱਤੇ ਕੀਤੇ ਗਏ ਕਾਤਲਾਨਾ ਹਮਲੇ ਦੇ ਤੁਰੰਤ ਮਗਰੋਂ ਕੀਤਾ ਗਿਆ ਹੈ, ਜਿਸ ਤੋਂ ਸੂਬੇ ਅੰਦਰ ਅਮਨ ਅਤੇ ਕਾਨੂੰਨ ਦੀ ਹਾਲਤ ਦੀ ਝਲਕ ਮਿਲਦੀ ਹੈ।

ਇਹ ਆਖਦਿਆਂ ਕਿ ਜਦੋਂ ਤੋਂ ਕਾਂਗਰਸ ਦੀ ਸਰਕਾਰ ਬਣੀ ਹੈ, ਸੂਬੇ ਅੰਦਰ ਸਿਆਸੀ ਕਤਲਾਂ ਦੀ ਹਨੇਰੀ ਝੁੱਲ ਪਈ ਹੈ,ਸਰਦਾਰ ਬਾਦਲ ਨੇ ਕਿਹਾ ਕਿ ਇਸ ਨਾਲ ਉਹਨਾਂ ਲੋਕਾਂ ਨੇ ਹੌਂਸਲੇ ਨੂੰ ਵੱਡੀ ਢਾਹ ਲੱਗੀ ਹੈ, ਜਿਹਨਾਂ ਨੂੰ ਉਮੀਦ ਸੀ ਕਿ ਕਾਂਗਰਸ ਸਰਕਾਰ ਸਿਰਫ ਕਾਂਗਰਸੀਆਂ ਦੀ ਹੀ ਨਹੀਂ, ਉਹਨਾਂ ਦੀ ਵੀ ਜਾਨ ਅਤੇ ਆਜ਼ਾਦੀ ਦੀ ਰਾਖੀ ਕਰੇਗੀ।
ਇਸੇ ਦੌਰਾਨ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਦੇ ਸਿਵਲ ਹਸਪਤਾਲ ਵਿਚ ਪਹੁੰਚੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਜਾਣਕਾਰੀ ਦਿੱਤੀ ਹੈ ਕਿ  ਕਤਲ ਦਾ ਪਤਾ ਲੱਗਣ ਉੱਤੇ ਹਸਪਤਾਲ ਜਾ ਰਹੀ ਹਰਕੀਰਤ ਸਿੰਘ ਦੀ ਬੇਟੀ ਨਾਲ ਵੀ ਇੱਕ ਹਾਦਸਾ ਵਾਪਰ ਗਿਆ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਇਸ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਉਹਨਾਂ ਕਿਹਾ ਕਿ ਉਹਨਾਂ ਨੇ ਸੰਗਰੂਰ ਜ਼ਿਲ•ੇ ਦੇ ਪੁਲਿਸ ਮੁਖੀ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਹਨਾਂ ਨੂੰ ਹਰਕੀਰਤ ਦੇ ਕਤਲ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕਰਨ ਲਈ ਆਖਿਆ ਹੈ।

Leave a Reply

Your email address will not be published. Required fields are marked *

Recent Comments

    Categories