Last UPDATE: December 15, 2017 at 9:06 pm

ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਮਨਾਇਆ ਗਿਆ ਖੇਡ ਦਿਵਸ , ਜੇਤੂ ਵਿਦਿਆਰਥੀਆ ਨੂੰ ਕੀਤਾ ਗਿਆ ਸਨਮਾਨਿਤ ।

DSC_7777 DSC_7790DSC_7782DSC_7794DSC_7792DSC_7796 DSC_7799IMG20171215140110 - Copy DSC_7800 DSC_7803 DSCN4814DSC_7806ਗੁਰਦਾਸਪੁਰ ,ਕਾਦੀਆਂ 15 ਦਸੰਬਰ (ਦਵਿੰਦਰ ਸਿੰਘ ਕਾਹਲੋਂ ) ਸਥਾਨਕ ਕਸਬਾ ਕਾਦੀਆਂ ਵਿਖੇ ਬਿਸ਼ਪ ਫਰੈਂਕੋ ਮੁਲ਼ਾਕਲ ਦੀ ਅਗਵਾਈ ਹੇਠ ਚੱਲ ਰਹੇ ਸੇਂਟ ਜੋਸਫ ਕਾਨਵੈਂਟ ਸਕੂਲ ਡੱਲਾਂ ਮੋੜ ਕਾਦੀਆਂ ਵਿਖੇ ਸਕੂਲ ਦੇ ਵਿਦਿਆਰਥੀਆ ਦਾ ਅੱਜ ਖੇਡ ਸਮਾਰੋਹ ਸਕੂਲ ਦੇ ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਸਮਾਰੋਹ ਵਿਚ ਸਕੂਲ ਦੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਅਤੇ ਫਾਦਰ ਜੇਮਸ ਚਾਕੋ ਜੀ ਮੁੱਖ ਮਹਿਮਾਨ ਵੱਜੋ ਸ਼ਾਮਿਲ ਹੋਏ । ਮੁੱਖ ਮਹਿਮਾਨਾਂ ਨੇ ਆਪਣੇ ਭਾਸਣ ਵਿਚ ਬੱਚਿਆ ਨੂੰ ਆਪਣੇ ਮਾਤਾ ਪਿਤਾ , ਅਧਿਆਪਕਾ ਤੇ ਆਪਣੇ ਰਾਸ਼ਟਰ ਦੇ ਸੰਵਿਧਾਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ । ਇਸ ਸਮਾਰੋਹ ਦੀ ਸ਼ੁਰੂਆਤ ਰੰਗਾ ਰੰਗ ਪ੍ਰੋਗਰਾਮ ਨਾਲ ਕੀਤੀ ਗਈ । ਇਸ ਸਮੇਂ ਵਿਦਿਆਰਥੀਆ ਨੇ 100 ਮੀਟਰ, 50 ਮੀਟਰ ਦੀਆ ਦੋੜਾ ਤੇ ਹੋਰ ਕਈ ਖੇਡਾਂ ਵਿਚ ਭਾਗ ਲਿਆ । ਇਸ ਦੌਰਾਨ ਜੇਤੂ ਵਿਦਿਆਰਥੀਆ ਨੂੰ ਮੁੱਖ ਮਹਿਮਾਨਾਂ ਦੁਆਰਾ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਭ ਤੋ ਵੱਧ ਤਗਮੇ ਪ੍ਰਾਪਤ ਕਰਨ ਵਾਲੇ ਰੈੱਡ ਹਾਊਸ ਨੂੰ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਸਿਸਟਰ ਸੁਦੀਪਾ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕੇ ਬਚਿਆਂ ਨੂੰ ਪੜ੍ਹਾਈ ਦੇ ਨਾਲ – ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਕਿ ਬੱਚੇ ਤੰਦਰੁਸਤ ਰਹਿਣ । ਇਸ ਸਮੇਂ ਓਹਨਾ ਨਾਲ ਸਕੂਲ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone