ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ।

  1. ਗੁਰਦਾਸਪੁਰ ਕਾਦੀਆਂ 15 ਅਗਸਤ (ਦਵਿੰਦਰ ਸਿੰਘ ਕਾਹਲੋਂ)  ਅੱਜ ਸੇਂਟ ਜੋਸਫ ਸਕੂਲ ਡੱਲਾ ਮੋੜ ਕਾਦੀਆਂ ਵਿਖੇ ਪ੍ਰਿੰਸੀਪਲ ਸਿਸਟਰ ਸੁਦੀਪਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਫਾਦਰ ਡੇਵਿਡ ਰਾਜ ਐੱਸ  ਐਫ ਐੱਸ  ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਮੌਕੇ ਸਕੂਲ ਦੇ ਵਿਦਿਆਰਥੀਆ ਨੇ ਮਾਰਚ ਪਾਸ ਕਰ ਕੇ ਝੰਡੇ ਨੂੰ ਸਲਾਮੀ ਦਿੱਤੀ । ਇਸ ਦੌਰਾਨ ਬੱਚਿਆਂ ਵਲੋਂ  ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਪ੍ਰੋਗਰਾਮ ਵਿਚ ਦੇਸ ਭਗਤੀ ਦੇ ਗੀਤ , ਡਾਸ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ । ਇਸ ਮੌਕੇ ਚਾਰਾ ਹਾਉਸਾ ਦਾ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ । ਜਿਸ ਵਿਚ ਯੈਲੋ  ਹਾਊਸ ਜੇਤੂ ਰਿਹਾ । ਇਸ ਮੌਕੇ ਫਾਦਰ ਡੇਵਿਡ ਰਾਜ ਨੇ ਆਜ਼ਾਦੀ ਦਿਹਾੜੇ ਦੀ  ਸਾਰਿਆ ਨੂੰ ਵਧਾਈ ਦਿੱਤੀ । ਇਸ ਦੌਰਾਨ ਪ੍ਰਿੰਸੀਪਲ ਵੱਲੋਂ ਸਾਰੇ ਸਟਾਫ਼ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਗਈ । ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਿਸਟਰ ਮਾਰੀਆਂ ਜੋਸ, ਸਿਸਟਰ ਜੋਸਫਿਨ , ਸਿਸਟਰ ਉਲਿਵ ਅਤੇ ਸਮੂਹ ਸਟਾਫ਼ ਵੀ ਹਾਜ਼ਰ ਸਨ । 

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone