ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਥੇਦਾਰ ਗੋਰਾ ਤੇ ਭਾਟੀਆ ਪਰਿਵਾਰ ਵੱਲੋਂ ਧੂਮ ਧਾਮ ਨਾਲ ਮਨਾਇਆ ਗਿਆ,.. ਗੁਰਮਤਿ ਸਮਾਗਮ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ ।

ਗੁਰਦਾਸਪੁਰ, ਕਾਦੀਆਂ 25 ਨਵੰਬਰ (ਦਵਿੰਦਰ ਸਿੰਘ ਕਾਹਲੋਂ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਵਾਂ ਪ੍ਰਕਾਸ਼ ਪੁਰਬ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਰੇਲਵੇ ਰੋਡ ਕਾਦੀਆਂ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ਼ ਮਨਾਇਆ ਗਿਆ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸਰਦਾਰ ਦਵਿੰਦਰਪਾਲ ਸਿੰਘ ਭਾਟੀਆ ਐਕਸੀਅਨ ਮੰਡੀ ਬੋਰਡ ਪੰਜਾਬ ਵੱਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਖੁੱਲ੍ਹੇ ਪੰਡਾਲ ਅੰਦਰ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਗੁਰਬਾਣੀ ਦੀ ਕਥਾ ਵਿਚਾਰ ਤੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਓਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਭਨਾਂ ਧਰਮਾਂ ਦੇ ਸਾਂਝੇ ਗੁਰੂ ਸਨ ਤੇ ਸਾਨੂੰ ਸਭ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਸਿੱਖੀ ਵਿਰਸੇ ਨੂੰ ਅਤੇ ਸਿੱਖੀ ਸਰੂਪ ਨੂੰ ਸੰਭਾਲਣ ਦੀ ਅੱਜ ਬਹੁਤ ਲੋੜ ਹੈ।ਇਸ ਮੌਕੇ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone