Last UPDATE: September 30, 2014 at 10:42 am

ਹਰਿਆਣਾ ਜਨਹਿਤ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਕਾਲੀ ਦਲ ਚ ਸ਼ਾਮਿਲ

ਚੰਡੀਗੜ੍ਹ, 30 ਸਤੰਬਰ (punjab news linehr) : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਰਿਆਣਾ ਜਨਹਿਤ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸ. ਮਨਜੀਤ ਸਿੰਘ ਕਾਲਾਂਵਾਲੀ ਵੱਡੀ ਗਿਣਤੀ ‘ਚ ਆਪਣੇ ਸਮੱਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੀ ਹਾਜਰੀ ‘ਚ ਪਾਰਟੀ ‘ਚ ਸ਼ਾਮਿਲ ਹੋ ਗਏ।
ਸ. ਮਨਜੀਤ ਸਿੰਘ ਕਾਲਾਂਵਾਲੀ ਦਾ ਹਲਕਾ ਕਾਲਾਂਵਾਲੀ ਅੰਦਰ ਮਜਬੂਤ ਜਨਆਧਾਰ ਹੋਣ ਕਰਕੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲੇ ਦੇ ਹਲਕੇ ਤੋਂ ਉਮੀਦਵਾਰ ਸ. ਬਲਕੌਰ ਸਿੰਘ ਦੀ ਸਥਿਤੀ ਹੋਰ ਵੀ ਮਜ਼ਬੂਤ ਹੋ ਗਈ ਹੈ। ਸ. ਮਨਜੀਤ ਸਿੰਘ ਦੇ ਨਾਲ ਹਲਕਾ ਕਾਲਾਂਵਾਲੀ ਤੋਂ ਹਜਕਾ ਦੇ ਅਨੇਕਾਂ ਸੀਨੀਅਰ ਆਗੂ ਵੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ। ਇੰਨ੍ਹਾਂ ਆਗੂਆਂ ‘ਚ ਪ੍ਰਮੁੱਖ ਤੌਰ ‘ਤੇ ਹਲਕਾ ਕਾਲਾਂਵਾਲੀ ਤੋਂ ਹਜਕਾ ਪ੍ਰਧਾਨ ਸ. ਰੁਲਦੂ ਸਿੰਘ ਨੰਬਰਦਾਰ, ਸ਼ਹਿਰੀ ਪ੍ਰਧਾਨ ਸ. ਰਜਿੰਦਰ ਸਿੰਘ ਕਟਾਰੀਆ, ਬਲਾਕ ਕਾਲਾਂਵਾਲੀ ਦੇ ਪ੍ਰਧਾਨ ਸ. ਹਰਦੇਵ ਸਿੰਘ ਅਤੇ ਸ. ਅਮਰਜੀਤ ਸਿੰਘ ਤੇ ਸ. ਇਕਬਾਲ ਸਿੰਘ ਦੋਵੇਂ ਹਲਕੇ ਤੋਂ ਹਜਕਾ ਦੇ ਚੋਣ ਇੰਚਾਰਜ ਸ਼ਾਮਿਲ ਹਨ।
ਸ. ਮਨਜੀਤ ਸਿੰਘ ਕਾਲਾਂਵਾਲੀ ਅਤੇ ਉਨ੍ਹਾਂ ਦੇ ਸਮੱਰਥਕਾਂ ਦਾ ਪਾਰਟੀ ਸਫਾ ਅੰਦਰ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਹਰਿਆਣਾ ਅੰਦਰ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਸ. ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਯਕੀਨ ਦਵਾਇਆ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਇੰਡੀਅਨ ਨੈਸ਼ਨਲ ਲੋਕ ਦਲ ਗਠਜੋੜ ਨੂੰ ਹਰਿਆਣਾ ਦੇ ਹਰੇਕ ਵਰਗ ਤੋਂ ਸਮੱਰਥਨ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਗਠਜੋੜ ਨੂੰ ਚੋਣਾਂ ਦੌਰਾਨ ਸਪਸ਼ਟ ਬਹੁਮਤ ਪ੍ਰਾਪਤ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਦੇ ਕਾਰਨਾਂ ਦਾ ਖੁਲਾਸਾ ਕਰਦਿਆਂ ਸ. ਮਨਜੀਤ ਕਾਲਾਂਵਾਲੀ ਨੇ ਕਿਹਾ ਕਿ ਹਜਕਾ ਦੀ ਸੀਨੀਅਰ ਲੀਡਰਸ਼ਿਪ ਨੇ ਜ਼ਮੀਨੀ ਪੱਧਰ ਦੇ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਾਰੇ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪਣਾਈਆਂ ਗਈਆਂ ਲੋਕ ਹਿਤ ਨੀਤੀਆਂ ਤੋਂ ਜਾਣੂੰ ਹਨ ਅਤੇ ਇਸੇ ਕਾਰਨ ਉਨ੍ਹਾਂ ਇਸ ਪਾਰਟੀ ਦਾ ਆਧਾਰ ਹਰਿਆਣਾ ਅੰਦਰ ਵੀ ਵਧਾਉਣ ਲਈ ਪਾਰਟੀ ‘ਚ ਸ਼ਾਮਿਲ ਹੋਣ ਦਾ ਫੈਸਲਾ ਲਿਆ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone