Last UPDATE: August 25, 2014 at 8:12 pm

ਅਣਪਛਾਤੀ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ

ਜਲੰਧਰ : ਕਪੂਰਥਲਾ ਰੋਡ ‘ਤੇ ਇਕ ਵਿਅਕਤੀ ਨੂੰ ਕਿਸੇ ਅਣਪਛਾਤੇ ਗੱਡੀ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਕਪੂਰਥਲਾ ਵਾਸੀ ਮਨੋਜ ਪੁੱਤਰ ਮੁਕੰਦ ਨੇ ਦੱਸਿਆ ਕਿ ਉਹ ਕਿਸੇ ਕੰਮ ਜਲੰਧਰ ਆਇਆ ਸੀ। ਜਿਵੇਂ ਹੀ ਕਪੂਰਥਲਾ ਰੋਡ ‘ਤੇ ਪਹੁੰਚਿਆ ਤਾਂ ਪੈਦਲ ਜਾਂਦੇ ਸਮੇਂ ਉਸ ਨੂੰ ਕਿਸੇ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ। ਹਾਦਸੇ ਉਪਰੰਤ ਗੱਡੀ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ। ਜ਼ਖ਼ਮੀ ਮਨੋਜ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

Widgetized Section

Go to Admin » appearance » Widgets » and move a widget into Advertise Widget Zone