Last UPDATE: August 26, 2014 at 2:13 am

ਕ੍ਰਿਸਪੀ ਖਹਿਰਾ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

25814-VG-moh-Kriscpy-kheraਐਸਏਐਸ ਨਗਰ (ਮੁਹਾਲੀ), 25 ਅਗਸਤ : ਸਕਾਈ ਹਾਈਟਸ ਲੈਂਡ ਪ੍ਰਮੋਟਰਜ਼ ਦੇ ਡਾਇਰੈਕਟਰ ਦੀ ਪਤਨੀ ਕ੍ਰਿਸਪੀ ਖਹਿਰਾ ਨੇ ਬੀਤੀ ਰਾਤ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਇੱਥੇ ਫੇਜ਼ 6 ਸਥਿਤ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ, ਜਿਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਿਛਲੇ ਕਈ ਦਿਨਾਂ ਤੋਂ ਕ੍ਰਿਸਪੀ ਖਹਿਰਾ ਆਈ.ਪੀ.ਐਸ. ਗੌਤਮ ਚੀਮਾ ਅਤੇ ਡਿਫੈਂਸ ਅਫਸਰ ਅਜੈ ਚੌਧਰੀ ਤੋਂ ਬਹੁਤ ਪ੍ਰੇਸ਼ਾਨ ਹੈ। ਜ਼ਿਕਰਯੋਗ ਹੈ ਕਿ ਕ੍ਰਿਸਪੀ ਖਹਿਰਾ ਨੇ ਦੋਸ਼ ਲਾਇਆ ਸੀ ਕਿ ਆਈ.ਜੀ. ਗੌਤਮ ਚੀਮਾ ਅਤੇ ਡਿਫੈਂਸ ਅਫਸਰ ਅਜੇ ਚੌਧਰੀ ਵੱਲੋਂ ਉਸ ਦੇ ਪਤੀ ਦਵਿੰਦਰ ਗਿੱਲ ਨੂੰ ਅਗਵਾ ਕਰਕੇ ਤਿੰਨ ਦਿਨ ਬੰਦੀ ਬਣਾ ਕੇ ਰੱਖਿਆ ਗਿਆ। ਉਸ ਨੇ ਇਸ ਦੀ ਸ਼ਿਕਾਇਤ ਖ਼ੁਦ ਉਪ ਮੁੱਖ ਮੰਤਰੀ ਨੂੰ ਮਿਲ ਕੇ ਕੀਤੀ ਤਾਂ ਇਸ ਮਾਮਲੇ ਨੂੰ ਸੁਲਝਾਉਣ ਲਈ ਐਸ.ਆਈ.ਟੀ. ਕਾਇਮ ਕੀਤੀ ਗਈ ਸੀ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲਗਾਤਾਰ ਮਰਵਾਏ ਜਾਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਕ੍ਰਿਸਪੀ ਨੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਨਾਲ ਹੀ ਚਾਰ ਸਫ਼ਿਆਂ ਦਾ ਸੁਸਾਈਡ ਨੋਟ ਵੀ ਲਿਖਿਆ ਹੈ। ਇਸ ਨੋਟ ਵਿੱਚ ਆਈ.ਜੀ. ਗੌਤਮ ਚੀਮਾ ਅਤੇ ਡਿਫੈਂਸ ਅਫਸਰ ਅਜੇ ਚੌਧਰੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਕ੍ਰਿਸਪੀ ਦੀ ਮਾਂ ਸੁਰਿੰਦਰ ਕੌਰ ਖਹਿਰਾ ਇਨਸਾਫ਼ ਦੀ ਮੰਗ ਕਰਦਿਆਂ ਐਸ.ਐਸ.ਪੀ. ਮੁਹਾਲੀ ਨੂੰ ਮਿਲੀ ਤਾਂ ਉਨ੍ਹਾਂ ਨੇ ਮਾਮਲੇ ਦੀ ਪੂਰੀ ਜਾਂਚ ਕੀਤੇ ਜਾਣ ਦਾ ਭਰੋਸਾ ਦਿੱਤਾ। ਐਸ.ਐਸ.ਪੀ. ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਪੀੜਤ ਧਿਰ ਦੀ ਸ਼ਿਕਾਇਤ ਮਿਲੀ ਹੈ। ਇਸ ਸ਼ਿਕਾਇਤ ’ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਐਸ ਗਰੇਵਾਲ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

Widgetized Section

Go to Admin » appearance » Widgets » and move a widget into Advertise Widget Zone