Last UPDATE: August 25, 2014 at 8:04 pm

ਜੇਸੀਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਜ਼ਿਲ੍ਹੇ ਵਿੱਚੋਂ ਅੱਵਲ

ਜ਼ਿਲ੍ਹੇ ਵਿੱਚੋਂ ਅੱਵਲ ਰਹੀਆਂ ਜੇਸੀਡੀਏਵੀ ਕਾਲਜ ਦਸੂਹਾ ਦੀਆਂ ਵਿਦਿਆਰਥਣਾਂ। ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 25 ਅਗਸਤ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐਮ.ਏ. ( ਪੰਜਾਬੀ ) ਸਿਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਜਗਦੀਸ਼ ਚੰਦਰ ਡੀਏਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਹਸ਼ਿਆਰਪੁਰ ਵਿੱਚੋਂ ਪਹਿਲਿਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਪ੍ਰਿੰਸੀਪਲ ਡਾ. ਰਾਜੇਸ਼ ਮਹਾਜਨ ਨੇ ਦੱਸਿਆ ਕਿ ਅਮਰਜੀਤ ਕੌਰ ਨੇ 69.5 ਫ਼ੀਸਦੀ, ਬਲਜੀਤ ਕੌਰ ਨੇ 67.8 ਫ਼ੀਸਦੀ, ਗੁਰਪ੍ਰੀਤ ਕੌਰ ਨੇ 66.75 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ਜਦੋਂਕਿ 10 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਡਾ. ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਐਚ.ਸੀ. ਸ਼ਰਮਾ, ਪ੍ਰੋ. ਨਿਵੇਦਿਕਾਠ, ਪ੍ਰੋ. ਸ਼ੀਤਲ ਕੁਮਾਰ ਅਤੇ ਪ੍ਰੋ. ਸੁਖਵਿੰਦਰ ਕੌਰ ਦੀ ਸ਼ਲਾਘਾ ਕੀਤੀ।

Widgetized Section

Go to Admin » appearance » Widgets » and move a widget into Advertise Widget Zone