ਦੋਰਾਹਾ ਵਿੱਚ ਮਜ਼ਦੂਰਾਂ ਵੱਲੋਂ ਰੈਲੀ ਕਰ ਕੇ ਸਰਕਾਰ ਦਾ ਪਿੱਟ-ਸਿਆਪਾ

ਦੋਰਾਹਾ ਵਿਖੇ ਬੀਡੀਪੀਓ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਮਨਰੇਗਾ ਮਜ਼ਦੂਰ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 29 ਅਗਸਤ
ਅੱਜ ਇਥੋਂ ਦੀ ਪੁਰਾਣੀ ਅਨਾਜ ਮੰਡੀ ਵਿੱਚ ਅੱਜ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੱਦੇ ਉਤੇ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਸਬੰਧੀ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਅਤੇ ਇਕ ਰੈਲੀ ਕੱਢੀ ਜੋ ਦੋਰਾਹੇ ਦੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਲੱਕੜ ਮੰਡੀ ਵਿਖੇ ਸਥਿਤ ਬੀਡੀਪੀਓ ਦਫਤਰ ਦੇ ਅੱਗੇ ਜਾ ਕੇ ਰੋਸ ਧਰਨੇ ਵਿਚ ਤਬਦੀਲ ਹੋ ਗਈ।
ਇਸ ਮੌਕੇ ਵਰਕਰਾਂ ਨੇ ਸੜਕ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਬੀਡੀਪੀਓ ਦੋਰਾਹਾ ਸਮੇਤ ਪ੍ਰਸ਼ਾਸਨ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਆਗੂਆਂ ਪ੍ਰਕਾਸ਼ ਸਿੰਘ ਹਿੱਸੋਵਾਲ ਅਤੇ ਚਰਨਜੀਤ ਸਿੰਘ ਹਿੰਮਾਯੂਪੁਰ ਨੇ ਕਿਹਾ ਕਿ ਕੇਂਦਰ     ਅਤੇ ਪੰਜਾਬ ਸਰਕਾਰਾਂ ਨੇ ਮਨਰੇਗਾ ਕਾਨੂੰਨ ਨੂੰ ਲਾਗੂ ਕਰਨ ਵਿੱਚ ਮੁਜਮਰਾਨਾ ਚੁੱਪ ਧਾਰੀ ਹੋਈ ਹੈ। ਇਸ ਕਾਨੂੰਨ ਮੁਤਾਬਕ ਕੰਮ ਨਾ ਮਿਲਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤਾ ਦੇਣਾ ਹੁੰਦਾ ਹੈ, ਜੋ ਨੌਕਰੀ ਕਾਰਡਧਾਰਕ ਮਜ਼ਦੂਰਾਂ ਨੂੰ ਸਰਕਾਰ ਨਹੀਂ ਦੇ ਰਹੀ, ਸਗੋਂ ਮਜ਼ਦੂਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਪਿਛਲੇ ਕੀਤੇ ਕੰਮਾਂ ਦੀ ਛੇ ਮਹੀਨਿਆਂ ਤੋਂ ਬਣਦੀ ਤਨਖਾਹ ਵੀ ਨਹੀਂ ਦਿੱਤੀ ਗਈ।
ਯੂਨੀਅਨ ਆਗੂ ਦਰਸ਼ਨ ਸਿੰਘ ਕੰਗਣਵਾਲ ਅਤੇ ਸ਼ਿੰਦਰ ਸਿੰਘ ਜਵੱਦੀ ਨੇ ਕਿਹਾ ਕਿ ਪਿੰਡਾਂ ਅੰਦਰ ਨਵੇਂ ਨੌਕਰੀ ਕਾਰਡ ਨਹੀਂ ਬਣਾਏ ਜਾ ਰਹੇ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਕੀਤੇ ਕੰਮਾਂ ਦੀ ਪੈਮਾਇਸ਼ ਕਰਨੀ ਬੰਦ ਕੀਤੀ ਜਾਵੇ, ਮਸ਼ੀਨੀ ਕੰਮ ਬੰਦ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਦਿਹਾੜੀ 350 ਰੁਪਏ ਦਿੰਦਿਆਂ 200 ਦਿਨ ਕੰਮ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਜਨਰਲ ਸਕੱਤਰ ਨਵਦੀਪ ਯੋਧਾਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਗੱੁਸੇ ਦੀ ਲਹਿਰ ਪਾਈ ਜਾ ਰਹੀ ਹੈ। ਨੌਜਵਾਨਾਂ ਵਿੱਚ ਨਸ਼ਿਆਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ ਅਤੇ ਔਰਤਾਂ ਇਸ ਸਰਕਾਰ ਦੇ ਰਾਜ ਵਿੱਚ ਸੁਰੱਖਿਅਤ ਨਹੀਂ।¢ਇਸ ਮੌਕੇ ਹਰਬੰਸ ਸਿੰਘ ਬਿਲਾਸਪੁਰ, ਬਲਦੇਵ ਸਿੰਘ ਘਣਗਸ, ਨਿਰੰਜਣ ਸਿੰਘ ਮਕਸੂਦੜਾ, ਭਿੰਦਰ ਕੌਰ ਘਲੋਟੀ, ਸੁਰਜੀਤ ਸਿੰਘ ਹਿੱਸੋਵਾਲ, ਅਮਰਜੀਤ ਸਿੰਘ ਹਿਮਾਯੰੂਪੁਰ, ਕੁਲਦੀਪ ਸਿੰਘ ਅਤੇ ਹੋਰ ਯੂਨੀਅਨਾਂ ਦੇ ਆਗੂ ਹਾਜ਼ਰ ਸਨ।

Widgetized Section

Go to Admin » appearance » Widgets » and move a widget into Advertise Widget Zone