Last UPDATE: August 29, 2014 at 7:38 pm

ਪੀਣ ਵਾਲੇ ਪਾਣੀ ਦੀ ਨਾਕਸ ਸਪਲਾਈ ਵਿਰੁੱਧ ਵਫ਼ਦ ਵਿਧਾਇਕ ਨੂੰ ਮਿਲਿਆ

ਵਾਰਡ ਨੰਬਰ ਚਾਰ ਦੀਆਂ ਔਰਤਾਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਕਾਰਜਸਾਧਕ ਅਫਸਰ ਨੂੰ ਆਪਣੀਆਂ ਮੁਸ਼ਕਿਲਾਂ ਦੱਸਦੀਆਂ ਹੋਈਆਂ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 29 ਅਗਸਤ
ਬਨੂੜ ਦੇ ਵਾਰਡ ਨੰਬਰ ਚਾਰ ਵਿੱਚ ਪਿਛਲੇ ਲੰਮੇਂ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਨਾਕਸ ਸਪਲਾਈ ਵਿੱਚ ਸੁਧਾਰ ਲਿਆਉਣ ਲਈ ਵਾਰਡ ਦੀਆਂ ਮਹਿਲਾਵਾਂ ਨੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਆਪਣੇ ਦੁੱਖੜੇ ਸੁਣਾਏ।
ਜਗਵਿੰਦਰ ਕੌਰ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਆਈਆਂ ਮਹਿਲਾਵਾਂ ਵਿੱਚ ਬੇਬੀ ਪਾਸੀ, ਕੁਲਜੀਤ ਕੌਰ, ਜਸਪਾਲ ਕੌਰ, ਰੇਖਾ ਰਾਣੀ, ਸੂਰਤੀ ਦੇਵੀ, ਅਮਰਜੀਤ ਕੌਰ, ਮਮਤਾ ਅਤੇ ਪ੍ਰਕਾਸ਼ ਰਾਣੀ ਸ਼ਾਮਲ ਸਨ। ਇਨ੍ਹਾਂ ਮਹਿਲਾਵਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਵਾਰਡ ਵਿੱਚ ਪਾਣੀ, ਸਫ਼ਾਈ ਤੇ ਗਲੀਆਂ ਦਾ ਬਹੁਤ ਬੁਰਾ ਹਾਲ ਹੈ। ਕੌਂਸਲ ਅਧਿਕਾਰੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਹਲਕਾ ਵਿਧਾਇਕ ਸ੍ਰੀ ਕੰਬੋਜ ਨੇ ਕੌਂਸਲ ਅਧਿਕਾਰੀਆਂ ਨੂੰ ਇਸ ਵਾਰਡ ਦੇ ਪਾਣੀ ਤੇ ਹੋਰ ਮਸਲਿਆਂ ਨੂੰ ਹੱਲ ਕਰਨ ਲਈ ਆਖਿਆ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਮੁਸ਼ਕਿਲਾਂ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਵੀ ਗੱਲ ਕਰਨਗੇ। ਕਾਰਜ ਸਾਧਕ ਅਫਸਰ ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਸਬੰਧਤ ਵਾਰਡ ਦਾ ਪਾਣੀ ਦਾ ਟਿਊਬਵੈੱਲ ਸੀਵਰੇਜ ਬੋਰਡ ਅਧੀਨ ਆਉਂਦਾ ਹੈ। ਉਨ੍ਹਾਂ ਨੂੰ ਵਾਰਡ ਵਾਸੀਆਂ ਦੀ ਸ਼ਿਕਾਇਤ ਸਬੰਧੀ ਜਾਣੂ ਕਰਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜ ਨੰਬਰ ਵਾਰਡ ਵਿੱਚ ਨਵਾਂ ਟਿਊਬਵੈੱਲ ਲਾਇਆ ਜਾ ਰਿਹਾ ਹੈ, ਜਿਸ ਮਗਰੋਂ ਸਮੱਸਿਆ ਹੱਲ ਹੋ ਜਾਵੇਗੀ।

Widgetized Section

Go to Admin » appearance » Widgets » and move a widget into Advertise Widget Zone