ਪੰਜਾਬ ਜਲ ਸਰੋਤ ਮੁਲਾਜ਼ਮਾਂ ਵੱਲੋਂ ਰੋਸ ਰੈਲੀ

ਨਿਗਰਾਨ ਇੰਜਨੀਅਰ ਦਫ਼ਤਰ ਅੱਗੇ ਜਲ ਸਰੋਤ ਮੁਲਾਜ਼ਮਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮ ਆਗੂ।

ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 26 ਅਗਸਤ
ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਨਿਗਰਾਨ ਇੰਜਨੀਅਰ ਦੇ ਦਫ਼ਤਰ ਅੱਗੇ 8ਵੇਂ ਦਿਨ ਵੀ ਰੋਸ ਰੈਲੀ ਕੀਤੀ ਗਈ। ਇਹ ਰੈਲੀ ਪੰਜਾਬ ਜਲ ਸਰੋਤ ਮੁਲਾਜ਼ਮ ਐਕਸ਼ਨ ਕਮੇਟੀ ਦੇ ਹੁਸ਼ਿਆਰਪੁਰ ਯੂਨਿਟ ਦੇ ਬੈਨਰ ਹੇਠ ਕੀਤੀ ਗਈ ਅਤੇ ਇਸ ਦੀ ਅਗਵਾਈ ਐਕਸ਼ਨ ਕਮੇਟੀ ਦੇ ਆਗੂ ਸ਼ਤੀਸ਼ ਰਾਣਾ ਅਤੇ ਇਕਬਾਲ ਸਿੰਘ ਨੇ ਕੀਤੀ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀ ਆਵਾਜ਼ ਨਹੀਂ ਸੁਣ ਰਹੀ। ਇਸ ਕਾਰਨ ਮੁਲਾਜ਼ਮ ਲਗਾਤਾਰ 8 ਦਿਨਾਂ ਤੋਂ ਰੋਸ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਉਨ੍ਹਾਂ  ਕਿਹਾ ਕਿ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਨਾ ਦੋਣਾ ਅਧਿਕਾਰੀਆਂ ਦੀ ਨਲਾਇਕੀ ਦਾ ਹੀ ਸਿੱਟਾ ਹੈ ਅਤੇ ਮੁਲਾਜ਼ਮਾਂ ਦਾ ਗੁਜ਼ਾਰਾ ਔਖਾ ਹੁੰਦਾ ਜਾ ਰਿਹਾ ਹੈ।
ਸਰਕਾਰ ਵੱਲੋਂ ਲੰਬੇ ਸਮੇਂ ਤੋਂ ਵੱਖ-ਵੱਖ ਤਰ੍ਹਾਂ ਤੇ ਬਕਾਏ ਅਦਾ ਨਹੀਂ ਕੀਤੇ ਜਾ ਰਹੇ ਅਤੇ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਪਿਛਲੇ ਇੱਕ ਸਾਲ ਤੋਂ ਗਰੈਚੂਟੀ ਦੀ ਅਦਾਇਗੀ ਅਤੇ ਜੁਲਾਈ 2012 ਤੋਂ ਲੀਵ ਇਨਕੈਸ਼ਮੈਂਟ ਦੀ ਅਦਾਇਗੀ ਨਹੀਂ ਕੀਤੀ ਗਈ। ਮੈਡੀਕਲ, ਪ੍ਰਵੀਨਤਾ, ਤਰੱਕੀਆਂ ਅਤੇ ਹੋਰ ਬਕਾਇਆਂ ਦੀਆਂ ਅਦਾਇਗੀਆਂ ਵੀ ਲੰਬੇ ਸਮੇਂ ਤੋਂ ਬੰਦ ਹਨ। ਇੱਥੋਂ ਤੱਕ ਕਿ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਵੀ ਸਮੇਂ ਸਿਰ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ।
ਆਗੂਆਂ ਨੇ ਕਿਹਾ ਕਿ ਜੁਲਾਈ 2013 ਤੋਂ ਮਹਿੰਗਾਈ ਭੱਤੇ ਦੀ 10 ਫ਼ੀਸਦੀ ਦੀ ਕਿਸ਼ਤ ਦਾ ਬਕਾਇਆ ਵੀ ਅਜੇ ਤੱਕ ਨਹੀਂ ਦਿੱਤਾ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਦੂਰ ਦੁਰਾਡੇ ਬਦਲਿਆ ਜਾ ਰਿਹਾ ਹੈ।
ਰੈਲੀ ਨੂੰ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਸਤੀਸ਼ ਰਾਣਾ, ਹੁਸ਼ਿਆਰਪੁਰ ਯੂਨਿਟ ਦੇ ਆਗੂ ਪ੍ਰੇਮ ਚੰਦ, ਪਰਮਜੀਤ ਸਿੰਘ, ਬ੍ਰਿਜ ਬਿਹਾਰੀ ਲਾਲ, ਸੰਤੋਸ਼ ਕੁਮਾਰ, ਕਸ਼ਮੀਰੀ ਲਾਲ, ਹਰਵਿੰਦਰ ਜੌੜਾ, ਹਰੀ ਕ੍ਰਿਸ਼ਨ, ਅਮਰਜੀਤ ਸਿੰਘ, ਰਾਮ ਸਿੰਘ, ਸੁੱਖ ਰਾਮ, ਰਾਜ ਕੁਮਾਰ, ਬਰਿੰਦਰ ਸਿੰਘ, ਨਰਿੰਦਰ ਕੁਮਾਰ ਅਮਰਾਵਤੀ, ਕਮਲਜੀਤ ਕੌਰ, ਸਾਂਤਾ ਦੇਵੀ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ ਨੇ ਵੀ ਸੰਬੋਧਨ ਕੀਤਾ।

Widgetized Section

Go to Admin » appearance » Widgets » and move a widget into Advertise Widget Zone