Last UPDATE: August 22, 2014 at 7:47 pm

ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੀ ਮੀਟਿੰਗ

ਪੱਤਰ ਪ੍ਰੇਰਕ
ਡੇਰਾਬੱਸੀ, 22 ਅਗਸਤ
ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੀ ਜਨਰਲ ਬਾਡੀ ਦੀ ਮੀਟਿੰਗ ਇਥੇ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਆਲ ਇੰਡੀਆ ਪੰਚਾਇਤ ਪ੍ਰੀਸ਼ਦ ਦੇ ਕਾਰਜਕਾਰੀ ਪ੍ਰਧਾਨ ਸਤਿਆ ਪ੍ਰਕਾਸ਼ ਠਾਕੁਰ ਅਤੇ ਪ੍ਰੇਮ ਲਤਾ ਠਾਕੁਰ ਪ੍ਰਧਾਨ ਹਿਮਾਚਲ ਪ੍ਰਦੇਸ਼ ਪੰਚਾਇਤ ਪ੍ਰੀਸ਼ਦ ਮੈਂਬਰ ਕਾਰਜਕਾਰਨੀ ਕਮੇਟੀ ਦਿੱਲੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਰੰਧਾਵਾ ਨੇ ਦੋਸ਼ ਲਾਇਆ ਕਿ ਸੂਬੇ ਅੰਦਰ ਬਿਜਲੀ ਪਾਣੀ ਅਤੇ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ  ਹੈ ਅਤੇ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਮੀਟਿੰਗ ਦੌਰਾਨ ਸਤਿਆ ਪ੍ਰਕਾਸ਼ ਠਾਕੁਰ ਨੇ ਪੰਚਾਇਤੀ ਰਾਜ ਨੂੰ ਆਉਣ ਵਾਲੀਆਂ ਔਕੜਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦਾ ਦਿੱਲੀ ਵਿਖੇ ਦਫ਼ਤਰ ਸਥਾਪਿਤ ਕਰਨ ਦਾ ਭਰੋਸਾ ਵੀ ਦਿਵਾਇਆ।

Widgetized Section

Go to Admin » appearance » Widgets » and move a widget into Advertise Widget Zone