Last UPDATE: November 18, 2018 at 2:43 am

ਬ੍ਰਹਮਪੁਰਾ ਵੱਲੋਂ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਬ੍ਰਹਮਪੁਰਾ ਵੱਲੋਂ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵ

ਤਰਨ ਤਾਰਨ  (ANS ) ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਜਿਨ੍ਹਾਂ ਦਾ ਬੀਤੇ ਦਿਨੀ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜੋ ਇਸ ਸਮੇਂ ਸਿਰਫ (27) ਸਾਲ ਦੇ ਸਨ। ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਚੋਹਲਾ ਸਹਿਬ ਵਿਖੇ ਕੀਤਾ ਗਿਆ ਜਿਸ ਵਿੱਚ ਖਡੂਰ ਸਭ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਕਈ ਧਾਰਮਿਕ ਅਤੇ ਸਿਆਸੀ ਆਗੂ ਵੀ ਮੌਜੂਦ ਸਨ।

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਅਚਾਨਕ ਹੋਈ ਮੌਤ ਨਾਲ ਪੰਜਾਬ ਅਤੇ ਖਾਸ ਤੋਰ ਖੇਡ ਜਗਤ ਦੀ ਦੁਨੀਆਂ ਨੂੰ ਵੱਡਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਤੇ ਸੁਖਮਨ ਚੋਹਲਾ ਨੇ ਪਹਿਲਾ ਵੀ ਕਈ ਵਾਰ ਰਾਸ਼ਟਰੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ। ਸਰਦਾਰ ਬ੍ਰਹਮਪੁਰਾ ਨੇ ਇਸ ਦੁਖੀ ਮੌਕੇ ਵਾਹਿਗੁਰੂ ਅਕਾਲਪੁਰਖ਼ ਅੱਗੇ ਅਰਦਾਸ ਅਰਜ਼ੋਈ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਸਮੇਂ ਹੌਂਸਲਾ ਅਫਜ਼ਾਈ ਕੀਤੀ।

ਇਸ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਮਪੁਰਾ ਨੇ ਵੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਅਚਾਨਕ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਇੱਕ ਵੱਖਰੇ ਸੰਦੇਸ਼ ਵਿੱਚ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਬੱਡੀ ਖਿਡਾਰੀ ਸੁਖਮਨ ਚੋਹਲਾ ਦੀ ਅਚਾਨਕ ਹੋਈ ਮੌਤ ਨਾਲ ਕਿਸੇ ਦੀ ਕਲਪਨਾ ਕਰਨ ਤੋਂ ਵੀ ਜ਼ਿਆਦਾ ਘਾਟਾ ਕਬੱਡੀ ਖੇਡ ਅਤੇ ਖਾਸਤੋਰ ਪੰਜਾਬ ਨੂੰ ਹੋਇਆ ਹੈ ਜੋ ਕਿਸੇ ਵੀ ਕੀਮਤ ਤੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਸ ਦੁਖੀ ਮੌਕੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਅਤੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖਸ਼ਣ ਲਈ ਸਰਵਸ਼ਕਤੀਮਾਨ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone