Last UPDATE: August 30, 2014 at 7:47 pm

ਭੱਟੀ ਅਤੇ ਚੰਦੂਮਾਜਰਾ ਸਮਰਥਕਾਂ ਵਿੱਚ ਖਿੱਚੋਤਾਣ ਸਿਖ਼ਰਾਂ ‘ਤੇ

ਦੀਦਾਰ ਸਿੰਘ ਭੱਟੀ, ਪ੍ਰੇਮ ਸਿੰਘ ਚੰਦੂਮਾਜਰਾ

ਦਰਸ਼ਨ ਮਿੱਠਾ
ਫ਼ਤਹਿਗੜ੍ਹ ਸਾਹਿਬ, 30 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਉਸ ਵੇਲੇ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਭੱਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਲਗਾਉਣ ਤੋਂ ਨਾਂਹ ਕਰ ਦਿੱਤੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਉਪਰੰਤ ਇੱਥੇ ਹਲਕਾ ਇੰਚਾਰਜ ਬਦਲਣ ਦੀਆਂ ਕਿਆਸ-ਅਰਾਈਆਂ ਚੱਲ ਰਹੀਆਂ ਸਨ। ਕੱਲ੍ਹ ਜ਼ਿਲ੍ਹੇ ਅੰਦਰ ਸ੍ਰੀ ਭੱਟੀ ਨੂੰ ਹਲਕਾ ਇੰਚਾਰਜ ਥਾਪੇ ਜਾਣ ਦੀ ਚਰਚਾ ਨੇ ਜ਼ੋਰ ਫੜ ਲਿਆ। ਇਸ ਦੌਰਾਨ ਭੱਟੀ ਸਮਰਥਕਾਂ ਨੇ ਕਈ ਥਾਈਂ ਲੱਡੂ ਵੰਡਣੇ ਸ਼ੁਰੂ ਕਰ ਦਿੱਤੇ ਅਤੇ ਸ੍ਰੀ ਭੱਟੀ ਨੇ ਦੇਰ ਸ਼ਾਮ ਆਪਣੇ ਸੈਂਕੜੇ ਸਮਰਥਕਾਂ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਜੋਤੀ ਸਰੂਪ ਵਿਖੇ ਮੱਥਾ ਟੇਕ ਕੇ ਸ਼ਕਤੀ ਪ੍ਰਦਰਸ਼ਨ ਵੀ ਕੀਤਾ। ਸ੍ਰੀ ਭੱਟੀ ਦੇ ਹਲਕਾ ਇੰਚਾਰਜ ਬਣਨ ਦੀ ਗੱਲ ਫੈਲਣ ਨਾਲ ਪ੍ਰੋ. ਚੰਦੂਮਾਜਰਾ ਦੇ ਖੇਮੇ ਵਿਚ ਚੁੱਪ ਪਸਰ ਗਈ। ਅੱਜ ਦੁਪਹਿਰ ਤੋਂ ਬਾਅਦ ਇੱਥੋਂ ਦਾ ਰਾਜਸੀ ਦ੍ਰਿਸ਼ ਉਸ ਸਮੇਂ ਬਦਲ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪੈ੍ਰੱਸ ਨੂੰ ਜਾਰੀ ਪੱਤਰ ਵਿੱਚ ਸਪਸ਼ਟ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਇੰਚਾਰਜ ਲਗਾਏ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ੍ਰੀ ਬਾਦਲ ਵੱਲੋਂ ਅੱਜ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਹੋਈ ਗੱਲਬਾਤ ਸਮੇਂ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰ੍ਰੀ ਭੱਟੀ ਨੂੰ ਇੰਚਾਰਜ ਨਹੀਂ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਵਿਦੇਸ਼ ਵਾਪਸੀ ਤੋਂ ਬਾਅਦ ਹਲਕੇ ਦੇ ਸਮੂਹ ਸੀਨੀਅਰ ਆਗੂਆਂ ਨਾਲ ਬੈਠ ਕੇ ਇਸ ਸਬੰਧੀ ਵਿਚਾਰ ਵਟਾਂਦਰਾ ਕਰਨਗੇ ਅਤੇ ਉਦੋਂ ਹੀ ਹਲਕਾ ਇੰਚਾਰਜ ਸਬੰਧੀ ਫ਼ੈਸਲਾ ਵੀ ਲਿਆ ਜਾਵੇਗਾ। ਸੂਤਰਾਂ ਅਨੁਸਾਰ ਕੱਲ੍ਹ ਅਤੇ ਅੱਜ ਦੇ ਹੋਏ ਇਸ ਘਟਨਾਕ੍ਰਮ ਕਾਰਨ ਚੰਦੂਮਾਜਰਾ ਅਤੇ ਭੱਟੀ ਧੜਿਆਂ ਵਿੱਚ ਆਪਸੀ ਕੁੜੱਤਣ ਹੋਰ ਵਧਣ ਦੀ ਸੰਭਾਵਨਾ ਹੈ। ਇਸ ਸਬੰਧੀ ਗੱਲ ਕਰਨ ਲਈ ਜਦੋਂ ਦੀਦਾਰ ਸਿੰਘ ਭੱਟੀ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਦਾ ਫ਼ੋਨ ਬੰਦ ਆ ਰਿਹਾ ਸੀ।
ਇਸ ਸਬੰਧੀ ਦੀਦਾਰ ਸਿੰਘ ਭੱਟੀ ਨਾਲ ਗਲ ਕਰਨ ‘ਤੇ ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਹੁਕਮ ਮੁਤਾਬਕ ਹੀ ਉਨ੍ਹਾਂ ਨੂੰੂ ਹਲਕਾ ਇੰਚਾਰਜ ਥਾਪਿਆ ਗਿਆ ਹੈ। ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਨੇ ਦਿੱਤੀ ਹੈ,ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਦੇ ਪ੍ਰਧਾਨ ਸ੍ਰੀ ਬਾਦਲ ਜੋ ਵੀ ਹੁਕਮ ਕਰਨਗੇ ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।

Widgetized Section

Go to Admin » appearance » Widgets » and move a widget into Advertise Widget Zone