Last UPDATE: August 25, 2014 at 7:55 pm

ਹਰਿਆਣਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਗਸਤ
ਹਰਿਆਣਾ ਸਰਕਾਰ ਵੱਲੋਂ ਕਥਿਤ ਤੌਰ ‘ਤੇ ਵੋਟਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਕਰਤਾ ਨੇ ਦੋਸ਼ ਲਾਇਆ ਹੈ ਕਿ ਸਰਕਾਰ ਨੇ ਇਹ ਫੈਸਲਾ ਰਾਜਸੀ ਲਾਹਾ ਲੈਣ ਲਈ ਕੀਤਾ, ਤੇ ਇਹ ਫੈਸਲਾ ਰੱਦ ਕੀਤਾ ਜਾਣਾ ਚਾਹੀਦਾ ਹੈ। ਸੋਨੀਪਤ ਵਾਸੀ ਯੋਗੇਸ਼ ਤਿਆਗੀ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸਤੀਸ਼ ਕੁਮਾਰ ਮਿੱਤਲ ਤੇ ਜਸਟਿਸ ਅਰੁਨ ਪੱਲੀ ਨੇ ਇਸ ਮਾਮਲੇ ਦੀ ਸੁਣਵਾਈ ਲਈ 16 ਸਤੰਬਰ ਦੀ ਤਰੀਕ ਨਿਰਧਾਰਤ ਕਰਦਿਆਂ ਮਾਮਲੇ ਉੱਤੇ ਸੇਟਅ ਦੇ ਦਿੱਤੀ ਹੈ।

Widgetized Section

Go to Admin » appearance » Widgets » and move a widget into Advertise Widget Zone