Last UPDATE: August 13, 2016 at 5:59 am

ਹਾਈਕੋਰਟ ਵੱਲੋਂ ਬਾਦਲ ਸਰਕਾਰ ਨੂੰ ਵੱਡਾ ਝਟਕਾ, 18 ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਰੱਦ

 

ਚੰਡੀਗੜ, 13ਅਗਸਤ ( ANS) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਬਾਦਲ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ 18 ਮੁੱਖ ਸੰਸਦੀ ਸਕੱਤਰਾਂ (ਸੀ.ਪੀ.ਐਸ) ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ| ਪੰਜਾਬ ਵਿਚ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਖਿਲਾਫ ਦਾਇਰ ਕੀਤੀਆਂ ਪਟੀਸ਼ਨਾਂ ਤੇ ਹਾਈਕੋਰਟ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ| ਹਾਈਕੋਰਟ ਨੇ ਜਿਹੜੇ 18 ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਰੱਦ ਕੀਤੀਆਂ ਗਈਆਂ ਹਨ, ਉਹ 2012 ਤੋਂ ਪਹਿਲਾਂ ਬਣਾJੈ ਗਏ ਹਨ| ਦੱਸਣਯੋਗ ਹੈ ਕਿ ਸੂਬੇ ਵਿਚ ਇਸ ਸਮੇਂ 24 ਸੀ.ਪੀ.ਐਸ ਕੰਮ ਕਰ ਰਹੇ ਹਨ, ਜਿਹਨਾਂ ਵਿਚੋਂ 6 ਦੀ ਨਿਯੁਕਤੀ 2012 ਤੋਂ ਬਾਅਦ ਹੋਈ ਹੈ ਅਤੇ ਹਾਈਕੋਰਟ ਨੇ 6 ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਦਾ ਫੈਸਲਾ ਹਾਲੇ ਨਹੀਂ ਸੁਣਾਇਆ|

Leave a Reply

Your email address will not be published. Required fields are marked *

Widgetized Section

Go to Admin » appearance » Widgets » and move a widget into Advertise Widget Zone