ਲਾਇਨਜ਼ ਕਲੱਬ ਨੇ ਸਕੂਲ ‘ਚ ਲਗਾਏ ਛਾਂਦਾਰ ਬੂਟੇ
ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਕਿੰਗਜ਼ ਨੇ ਚਾਰਟਰ ਪ੍ਰਧਾਨ ਸੁਖਬੀਰ ਸਿੰਘ ਕਿੰਨੜਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹੁਸ਼ਿਆਰਪੁਰ ਰੋਡ ‘ਚ ਬੂਟੇ ਲਗਾਉਣ ਦੇ ਪ੍ਰਾਜੈਕਟ ਤਹਿਤ ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ। ਇਸ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਦੇ ਪੀਆਰਓ ਲਾਇਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਾਜੈਕਟ ਡਾਇਰੈਕਟਰ ਲਾਇਨ ਸੰਜੀਵ ਭੰਡਾਰੀ ਦੀ ਦੇਖਰੇਖ ਹੇਠ ਸਮੂਹ ਕਲੱਬ ਮੈਂਬਰਾਂ ਨੇ ਬੂਟੇ ਲਗਾਏ ਅਤੇ ਕਲੱਬ ਦੇ ਪ੍ਰਧਾਨ ਲਾਇਨ ਪਰਮਿੰਦਰ ਸਿੰਘ ਨੇ ਸਕੂਲੀ ਬੱਚਿਆਂ ਨੂੰ ਬੂਟਿਆਂ ਦੀ ਦੇਖਭਾਲ ਕਰਨ ਬਾਰੇ ਪ੍ਰੇਰਿਤ ਕੀਤਾ ਅਤੇ ਮਨੁੱਖੀ ਜੀਵਨ ‘ਚ ਦਰਖਤਾਂ ਦੇ ਮਹੱਤਵ ਬਾਰੇ ਦੱਸਿਆ। ਇਸ ਤੋਂ ਇਲਾਵਾ ਇਸੇ ਸਕੂਲ ‘ਚ ਕਲੱਬ ਦੇ ਦੂਸਰੇ ਪ੍ਰਾਜੈਕਟ ਤਹਿਤ ਬੱਚਿਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ। ਇਸ ਸਮਾਗਮ ਦੇ ਪ੍ਰਾਜੈਕਟ ਡਾਇਰੈਕਟਰ ਲਾਇਨ ਰਾਜ ਸਪਰਾ ਸਨ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸਾਹਿਤਕਾਰ ਡਾ. ਜਵਾਹਰ ਧੀਰ ਤੇ ਕਲੱਬ ਮੈਂਬਰ ਲਾਇਨ ਮਨੋਹਰ ਵਰਮਾ ਸ਼ਾਮਲ ਹੋਏ। ਉਨ੍ਹਾਂ ਬੱਚਿਆਂ ਨੂੰ ਸਟੇਸ਼ਨਰੀ ਦੀ ਵੰਡ ਕਰਦਿਆਂ ਪੜ੍ਹਾਈ ਦੀ ਜੀਵਨ ‘ਚ ਅਹਿਮੀਅਤ ਬਾਰੇ ਦੱਸਦਿਆਂ ਵਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਾਇਨ ਮੁਕੁਲ ਗੈਂਦ, ਹਰਮਿੰਦਰ ਸਿੰਘ ਬਸਰਾ, ਅਰਵਿੰਦ ਗੁੰਮਰ, ਭੁਪਿੰਦਰ ਸਿੰਘ, ਅਵਤਾਰ ਸਿੰਘ ਸਮੇਤ ਸਮੂਹ ਕਲੱਬ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।